‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ - ਡਾ. ਲੌਹੁਕਾ
ਤਰਨ ਤਾਰਨ, 28 ਅਗਸਤ (ਇਕਬਾਲ ਸਿੰਘ ਸੋਢੀ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਇਨਕਾਰੀ ਕਰਨ ’ਤੇ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਮਹਾਂ ਹੜਤਾਲ ਕੀਤੀ ਗਈ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਜਿਥੇ ਮੁਲਾਜ਼ਮ ਵਰਗ ਵਿਚ ਰੋਸ ਹੈ, ਉਥੇ ਸਰਕਾਰ ਦਾ ਅਸਲੀ ਚਿਹਰਾ ਵੀ ਲੋਕਾਂ ਸਾਹਮਣੇ ਨੰਗਾ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਕੰਜਿਊਮਰ ਫੋਰਮ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ.
ਤਰਨ ਤਾਰਨ, 28 ਅਗਸਤ (ਇਕਬਾਲ ਸਿੰਘ ਸੋਢੀ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਇਨਕਾਰੀ ਕਰਨ ’ਤੇ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਮਹਾਂ ਹੜਤਾਲ ਕੀਤੀ ਗਈ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਜਿਥੇ ਮੁਲਾਜ਼ਮ ਵਰਗ ਵਿਚ ਰੋਸ ਹੈ, ਉਥੇ ਸਰਕਾਰ ਦਾ ਅਸਲੀ ਚਿਹਰਾ ਵੀ ਲੋਕਾਂ ਸਾਹਮਣੇ ਨੰਗਾ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਕੰਜਿਊਮਰ ਫੋਰਮ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਸਰਕਾਰੀ ਜਬਰ ਨਾਲ ਉਨ੍ਹਾਂ ਦੇ ਸੰਘਰਸ਼ ਨੂੰ ਰੋਕਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਧਮਕਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹਨ ਅਤੇ ਸਰਕਾਰ ਪਾਸੋੋਂ ਮੰਗ ਕਰਦੇ ਹਨ ਕਿ ਉਹ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਤੁਰੰਤ ਮੰਨੇ ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮਕਾਜ ਕਰਵਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਦਾ ਹੱਕ ਮਿਲ ਸਕੇ।