28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਥਾਰ ਗੱਡੀ ’ਚ ਆਏ ਨੌਜਵਾਨਾਂ ਨੇ ਲੜਕੀ ਨਾਲ ਕੀਤੀ ਜ਼ਬਰਦਸਤੀ, ਮਾਮਲਾ ਦਰਜ

ਅਜਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜੀ ਦੂਰ ਸਥਿਤ ਇਕ ਪਿੰਡ ਦੀ ਰਹਿਣ ਵਾਲੀ ਨੌਜਵਾਨ ਲੜਕੀ ਨੂੰ ਥਾਰ ਗੱਡੀ ’ਚ ਆਏ ਦੋ ਨੌਜਵਾਨਾਂ ਵਲੋਂ ਕਥਿਤ ਤੌਰ ’ਤੇ ਧੱਕੇ ਨਾਲ ਅਣਦੱਸੀ ਥਾਂ ’ਤੇ ਲਿਜਾਣ ਅਤੇ ਉਸ ਨਾਲ ਜਬਰਦਸਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 29-08-2026
ਅਜਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜੀ ਦੂਰ ਸਥਿਤ ਇਕ ਪਿੰਡ ਦੀ ਰਹਿਣ ਵਾਲੀ ਨੌਜਵਾਨ ਲੜਕੀ ਨੂੰ ਥਾਰ ਗੱਡੀ ’ਚ ਆਏ ਦੋ ਨੌਜਵਾਨਾਂ ਵਲੋਂ ਕਥਿਤ ਤੌਰ ’ਤੇ ਧੱਕੇ ਨਾਲ ਅਣਦੱਸੀ ਥਾਂ ’ਤੇ ਲਿਜਾਣ ਅਤੇ ਉਸ ਨਾਲ ਜਬਰਦਸਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਏ. ਐੱਸ. ਆਈ. ਦਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾ ਵਿਚ ਪੀੜਤ ਲੜਕੀ ਨੇ ਦੋਸ਼ ਲਗਾਇਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਬੱਸ ਰਾਹੀਂ ਘਰ ਵਾਪਸ ਆ ਰਹੀ ਸੀ। ਸ਼ਾਮ ਕਰੀਬ 8 ਵਜੇ ਇਕ ਕਾਲੇ ਰੰਗ ਦੀ ਥਾਰ ਉਸ ਦੇ ਨੇੜੇ ਆ ਕੇ ਰੁਕੀ, ਜਿਸ ਵਿਚੋਂ ਹਰਪ੍ਰੀਤ ਸਿੰਘ ਨਾਮਕ ਨੌਜਵਾਨ ਉਤਰਿਆ ਅਤੇ ਕਥਿਤ ਤੌਰ ’ਤੇ ਉਸ ਨੂੰ ਜਬਰਦਸਤੀ ਗੱਡੀ ਵਿਚ ਬਿਠਾ ਲਿਆ। ਲੜਕੀ ਮੁਤਾਬਿਕ ਗੱਡੀ ਵਿਚ ਇਕ ਹੋਰ ਨੌਜਵਾਨ ਵੀ ਮੌਜੂਦ ਸੀ। ਉਸ ਨੇ ਦੋਸ਼ ਲਗਾਇਆ ਕਿ ਗੱਡੀ ਵਿਚ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਦੋਵੇਂ ਨੌਜਵਾਨ ਉਸ ਨੂੰ ਕਿਸੇ ਅਣਦੱਸੀ ਥਾਂ ’ਤੇ ਇਕ ਘਰ ਵਿਚ ਲੈ ਗਏ, ਜਿਥੇ ਉਸ ਨੂੰ ਇਕ ਕਮਰੇ ਵਿਚ ਰੱਖਿਆ ਗਿਆ। ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਇਕ ਨੌਜਵਾਨ ਹਰਪ੍ਰੀਤ ਸਿੰਘ ’ਤੇ ਜਬਰਦਸਤੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਲਗਾਏ ਹਨ। ਲੜਕੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸ ਨੂੰ ਰਾਤ ਭਰ ਉਥੇ ਰੱਖਣ ਤੋਂ ਬਾਅਦ ਅਗਲੇ ਦਿਨ ਹਰਪ੍ਰੀਤ ਸਿੰਘ ਵਲੋਂ ਗੱਡੀ ਰਾਹੀਂ ਕਿਸੇ ਅਣਜਾਣ ਥਾਂ ’ਤੇ ਉਤਾਰ ਦਿੱਤਾ। ਏ. ਐੱਸ.ਆਈ. ਦਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥੋਬਾ ਤੇ ਆਕਾਸ਼ਦੀਪ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰੱਖੜ ਪੁੰਨਿਆ ਦੀ ਅਕਾਲੀ ਕਾਨਫ਼ਰੰਸ ਲਈ ਖਡੂਰ ਸਾਹਿਬ ਤੋਂ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਰਵਾਨਾ ਅਗਲੀ ਖ਼ਬਰ ਸਰਹੱਦੀ ਖੇਤਰ ਅੰਦਰ ਬਿਜਲੀ ਸਪਲਾਈ ਤੇ ਟੈਲੀਫੋਨ ਨੈੱਟਵਰਕ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ
Ad Position 24