ਰੱਖੜ ਪੁੰਨਿਆ ਦੀ ਅਕਾਲੀ ਕਾਨਫ਼ਰੰਸ ਲਈ ਖਡੂਰ ਸਾਹਿਬ ਤੋਂ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਰਵਾਨਾ
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਰੱਖੜ ਪੁੰਨਿਆਂ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਵਿਚ ਸ਼ਮੂਲੀਅਤ ਲਈ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਏ। ਰਵਾਨਗੀ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਜਮਾਤ ਹੈ ਅਤੇ ਇਸ ਨੂੰ ਹਰ ਪੱਖ ਤੋਂ ਮਜ਼ਬੂਤ ਤੇ ਸਫਲ ਕਰਨਾ ਹਰ ਅਕਾਲੀ ਵਰਕਰ ਦਾ ਸਾਂਝਾ ਫਰਜ਼ ਹੈ।
ਹ
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਵਿਚ ਜਥਾ ਰਵਾਨਾ ਹੋਣ ਸਮੇਂ।
29-08-2026
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਰੱਖੜ ਪੁੰਨਿਆਂ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਵਿਚ ਸ਼ਮੂਲੀਅਤ ਲਈ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਏ। ਰਵਾਨਗੀ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਜਮਾਤ ਹੈ ਅਤੇ ਇਸ ਨੂੰ ਹਰ ਪੱਖ ਤੋਂ ਮਜ਼ਬੂਤ ਤੇ ਸਫਲ ਕਰਨਾ ਹਰ ਅਕਾਲੀ ਵਰਕਰ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪਾਰਟੀ ਦਾ ਹਰ ਜੁਝਾਰੂ ਵਰਕਰ ਚੜ੍ਹਦੀ ਕਲਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਆਵੇ। ਇਸ ਮੌਕੇ ਪੀ. ਏ. ਸੀ. ਮੈਂਬਰ ਸਿਕੰਦਰ ਸਿੰਘ ਵਰਾਣਾ, ਜ਼ਿਲ੍ਹਾ ਬੀ. ਸੀ. ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਤੇਜਿੰਦਰ ਸਿੰਘ ਪ੍ਰਿੰਸ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਜਗਦੀਪ ਸਿੰਘ ਮਿੰਟੂ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਐਸ.ਸੀ. ਪ੍ਰਧਾਨ ਕਸ਼ਮੀਰ ਸਿੰਘ ਫਤਿਆਬਾਦ, ਬੀ. ਸੀ. ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਯੂਥ ਵਿੰਗ ਪ੍ਰਧਾਨ ਮਹਿਲ ਸਿੰਘ ਜੋਧਪੁਰ, ਸਰਕਲ ਪ੍ਰਧਾਨ ਪਿਆਰਾ ਸਿੰਘ ਦੁੱਗਲਵਾਲ, ਸਰਕਲ ਪ੍ਰਧਾਨ ਅਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ, ਸਰਕਲ ਪ੍ਰਧਾਨ ਮਨਜਿੰਦਰ ਸਿੰਘ ਸੋਨੂੰ ਜੀਓਬਾਲਾ, ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ, ਸਰਕਲ ਪ੍ਰਧਾਨ ਸਤਨਾਮ ਸਿੰਘ ਸ਼ਾਹ, ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ, ਸਰਕਲ ਪ੍ਰਧਾਨ ਅਜੈਬ ਸਿੰਘ, ਸਰਕਲ ਬਲਦੇਵ ਸਿੰਘ ਕੱਲ੍ਹਾ, ਸਰਕਲ ਪ੍ਰਧਾਨ ਸੁਰਮੁਖ ਸਿੰਘ ਜਾਮਾਰਾਏ, ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ, ਸਰਕਲ ਪ੍ਰਧਾਨ ਮੋਹਨ ਸਿੰਘ, ਕੁਲਵਿੰਦਰ ਸਿੰਘ ਕੰਗ, ਹਰਦੀਪ ਸਿੰਘ ਖੱਖ, ਸਰਪੰਚ ਗੁਰਮੇਜ਼ ਸਿੰਘ, ਮੱਸਾ ਸਿੰਘ, ਸੰਮਾ ਲਾਹੌਰੀਆ, ਇੰਦਰਜੀਤ ਸਿੰਘ ਪੱਖੋਪੁਰ, ਮਨਜੀਤ ਸਿੰਘ, ਜਗਰੂਪ ਸਿੰਘ ਪੱਖੋਪੁਰ, ਸੁਖਬੀਰ ਸਿੰਘ, ਗੁਰਮੁਖ ਸਿੰਘ ਕਿਰਤੋਵਾਲ, ਸੋਨੂੰ ਸਰਪੰਚ ਕਿਰਤੋਵਾਲ਼, ਮਨਜੀਤ ਸਿੰਘ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।