28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਦੁੱਖ ਦਾ ਪ੍ਰਗਟਾਵਾ ਕਰਨ ਸਮੇਂ ਵੱਖ-ਵੱਖ ਆਗੂ

ਗੋਇੰਦਵਾਲ ਸਾਹਿਬ, 28 ਅਗਸਤ (ਸਕੱਤਰ ਸਿੰਘ ਅਟਵਾਲ) -ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਜੋ ਆਪਣੀ ਬੇਵਕਤੀ ਮੌਤ ਨਾਲ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਪੰਨੂੰ ਦਾ ਬੇਵਕਤ ਵਿਛੋੜਾ ਪਰਿਵਾਰ ਅਤੇ ਸਮੁੱਚੇ ਇਲਾਕੇ ਲਈ ਬਹੁਤ ਹੀ ਦੁਖਦਾਈ ਹੈ।

Ad Position 21
No active advertisement
ਅਜੀਤ ਡੈਸਕ 29-08-2026
ਗੋਇੰਦਵਾਲ ਸਾਹਿਬ, 28 ਅਗਸਤ (ਸਕੱਤਰ ਸਿੰਘ ਅਟਵਾਲ) -ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਜੋ ਆਪਣੀ ਬੇਵਕਤੀ ਮੌਤ ਨਾਲ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਪੰਨੂੰ ਦਾ ਬੇਵਕਤ ਵਿਛੋੜਾ ਪਰਿਵਾਰ ਅਤੇ ਸਮੁੱਚੇ ਇਲਾਕੇ ਲਈ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਾਂ। ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਯੂਥ ਜਨਰਲ ਸਕੱਤਰ ਬਾਵਾ, ਹਰਪ੍ਰੀਤ ਸਿੰਘ ਮਿੰਨਾ, ਸਾਬਕਾ ਪ੍ਰਧਾਨ ਸਰਬਜੀਤ ਸਿੰਘ, ਭੁਪਿੰਦਰ ਸਿੰਘ ਚੇਅਰਮੈਨ, ਸਰਬਜੋਤ ਸਿੰਘ ਖਾਲਸਾ, ਰਣਜੀਤ ਸਿੰਘ ਦਿਓਲ, ਸਾਬਕਾ ਪ੍ਰਿੰਸੀਪਲ ਨਿਰਮਲ ਸਿੰਘ, ਰਛਪਾਲ ਸਿੰਘ ਰਾਜਾ ਮਲਕੀਤ ਸਿੰਘ, ਸੀਤਲ ਸਿੰਘ ਅਤੇ ਜਗਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਧਾਂ ਨੂੰ ਜਾਂਦੇ ਰਸਤੇ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਰੱਖੜ ਪੁੰਨਿਆ ਦੀ ਅਕਾਲੀ ਕਾਨਫ਼ਰੰਸ ਲਈ ਖਡੂਰ ਸਾਹਿਬ ਤੋਂ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਰਵਾਨਾ
Ad Position 24