28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੈਂਟਰਲ ਕਾਨਵੈਂਟ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਫਾਰਮੇਸੀ ਕਾਲਜ ਪੱਟੀ ਦਾ ਵਿੱਦਿਅਕ ਦੌਰਾ

ਪੱਟੀ, 28 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਫਾਰਮੇਸੀ ਕਾਲਜ ਪੱਟੀ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 29-08-2026
ਪੱਟੀ, 28 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਫਾਰਮੇਸੀ ਕਾਲਜ ਪੱਟੀ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ - ਵੱਖ ਵਿਭਾਗਾਂ, ਵਿਦਿਅਕ ਗਤੀਵਿਧੀਆਂ ਅਤੇ ਉੱਚ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਕਾਲਜ ਦੇ ਵਾਤਾਵਰਨ ਅਤੇ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਭਵਿੱਖ ਦੇ ਅਧਿਐਨ ਨਾਲ ਸਬੰਧਤ ਕਈ ਗੱਲਾਂ ਜਾਣੀਆਂ। ਸਕੂਲ ਪ੍ਰਬੰਧਕਾਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਵਲੋਂ ਅਜਿਹੇ ਵਿਦਿਅਕ ਦੌਰਿਆਂ ਨੂੰ ਬਹੁਤ ਹੀ ਸ਼ਲਾਘਾਯੋਗ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਵਿਅਕਤੀਤਵ ਵਿਕਾਸ ਲਈ, ਇਸ ਨੂੰ ਬਹੁਤ ਲਾਹੇਵੰਦ ਦੱਸਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਮੋਰਚੇ ਦੇ 100ਵੇਂ ਦਿਨ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਅਗਲੀ ਖ਼ਬਰ ਸਮਾਧਾਂ ਨੂੰ ਜਾਂਦੇ ਰਸਤੇ ਦਾ ਨਿਰਮਾਣ ਕਾਰਜ ਸ਼ੁਰੂ
Ad Position 24