ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਭੁੱਲਰ ਹੋਏ ਨਤਮਸਤਕ
ਝਬਾਲ, 29 ਅਗਸਤ (ਸਰਬਜੀਤ ਸਿੰਘ)– ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਗੁਰਪ੍ਰੀਤ ਸਿੰਘ ਭੁੱਲਰ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ, ਜਿੱਥੇ ਉਹਨਾਂ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ।
ਅਜੀਤ ਡੈਸਕ
30-08-2026