ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਦ
ਦਾਤਰ ਦਿਖਾ ਕੇ ਵਿਅਕਤੀ ਪਾਸੋਂ ਕੀਤੀ ਲੁੱਟ-ਖੋਹ
30-08-2026
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੌਰਾਨ ਪੁੱਲ ਸੂਆ ਧੁੰਨ ਢਾਏ ਵਾਲਾ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਜਗਨਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਧੁੰਨਢਾਏ ਵਾਲਾ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਸੂਆ ਪਿੰਡ ਸੰਘੇ ਤੋਂ ਹਰਮਨਜੀਤ ਸਿੰਘ ਪੁੱਤਰ ਬਲੇਦਵ ਸਿੰਘ ਵਾਸੀ ਨੌਰੰਗਾਬਾਦ ਨੂੰ ਗਿ੍ਰਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਸੂਰਵਿੰਡ ਰੋਡ ਕੱਚਾ ਪੱਕਾ ਤੋਂ ਹੁਸਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਾਲੜਾ, ਨਿਰਅਮਲੋਕ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਭੱਠੇ ਭੈਣੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੂੰੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਹਿੰਦੀਪੁਰ ਦੇ ਖੇਤਾਂ ਵਿਚ ਇਕ ਪੀਲੇ ਰੰਗ ਦੇ ਲਿਫਾਫੇ ਮਿਲਿਆ ਜਿਸ ਵਿਚੋੋਂ 600 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਪਾਣੀ ਵਾਲਾ ਸੂਆ ਸਭਰਾ ਤੋਂ ਬਿਕਰਮਜੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸਰਹਾਲੀ, ਸਿੰਕਦਰ ਸਿੰਘ ਪੁੱਤਰ ਅਮਰਨਾਥ ਸਿੰਘ ਵਾਸੀ ਪੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਮੂਰਤਾ ਸਿੰਘ ਵਾਸੀ ਸਬਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ 8 ਮਿਲੀਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱੰਨ.ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।