30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ

ਝਬਾਲ, 29 ਅਗਸਤ (ਸੁਖਦੇਵ ਸਿੰਘ)–ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਝਬਾਲ, 29 ਅਗਸਤ (ਸੁਖਦੇਵ ਸਿੰਘ)–ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਗਰੂਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੁੱਚੀ ਸਿੱਖ ਕੌਮ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬੰਦੀ ਸਿੰਘਾਂ ਦੇ ਜੀਵਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਵੀ ਕਰਵਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ - ਏਡਿਡ ਸਕੂਲਜ਼ ਯੂਨੀਅਨ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਪ੍ਰਦਰਸ਼ਨ
Ad Position 24