30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ - ਏਡਿਡ ਸਕੂਲਜ਼ ਯੂਨੀਅਨ

ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)- ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ’ਚ ਸਰਕਾਰ ਪ੍ਰਤੀ ਗਹਿਰਾ ਰੋਸ ਪਾਇਆ ਜਾ ਰਿਹਾ ਹੈ । ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ ਅਤੇ ਸੇਵਾਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੇ ਪੈਨਸ਼ਨ ਪੇਮੈਂਟ ਆਰਡਰ ਵੀ ਜਾਰੀ ਨਹੀਂ ਕੀਤੇ ਜਾ ਰਹੇ ।

Ad Position 21
No active advertisement
ਅਜੀਤ ਡੈਸਕ 30-08-2026
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)- ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ’ਚ ਸਰਕਾਰ ਪ੍ਰਤੀ ਗਹਿਰਾ ਰੋਸ ਪਾਇਆ ਜਾ ਰਿਹਾ ਹੈ । ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ ਅਤੇ ਸੇਵਾਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੇ ਪੈਨਸ਼ਨ ਪੇਮੈਂਟ ਆਰਡਰ ਵੀ ਜਾਰੀ ਨਹੀਂ ਕੀਤੇ ਜਾ ਰਹੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਜਿੰਦਰ ਸਿੰਘ ਚੁਤਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਦਵਿੰਦਰ ਸਿੰਘ ਖਾਲਸਾ ਸਕੂੂਲ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਨਾਲ ਸੰਬੰਧਤ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਇਸ ਗੰਭੀਰ ਸਮੱਸਿਆ ਦਾ ਕੋਈ ਢੁਕਵਾਂ ਅਤੇ ਸਥਾਈ ਹੱਲ ਨਹੀਂ ਕੱਢਿਆ ਗਿਆ । ਉਨ੍ਹਾਂ ਕਿਹਾ ਕਿ ਲਗਾਤਾਰ ਅੱਠ ਮਹੀਨਿਆਂ ਤੱਕ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਲਈ ਆਪਣੇ ਘਰਾਂ ਦੇ ਰੋਜ਼ਾਨਾ ਖਰਚੇ, ਬੱਚਿਆਂ ਦੀ ਪੜ੍ਹਾਈ ਦੇ ਖਰਚੇ ਅਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ । ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕ ਅਤੇ ਕਰਮਚਾਰੀ ਸਮਾਜ ਦੀ ਉਸਾਰੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਨਾ ਦੇਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ। ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕਰ ਰਹੀ, ਜਦਕਿ ਇਸੇ ਸਰਕਾਰ ਨੇ ਹਾਈ ਕੋਰਟ ਵਿਚ ਹਲਫ਼ਨਾਮੇ ਰਾਹੀਂ ਇਹ ਭਰੋਸਾ ਦਿੱਤਾ ਸੀ ਕਿ ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਸਰਕਾਰੀ ਸਕੂਲਾਂ ਦੇ ਸਾਰੇ ਕਰਮਚਾਰੀਆਂ ਦੀ ਤਰ੍ਹਾਂ ਹੀ ਅਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇ ਨ੍ਹਾਂ ਬਕਾਏ ਦੀ ਅਦਾਇਗੀ ਸ਼ੁਰੂ ਹੋਣ ਦੀ ਨਿਰਧਾਰਤ ਮਿਤੀ ਤੋਂ ਪੰਜ ਮਹੀਨੇ ਬੀਤ ਚੁੱਕੇ ਹਨ, ਪਰ ਸਰਕਾਰ ਇਸ ਤਰ੍ਹਾਂ ਸੁੱਤੀ ਪਈ ਹੈ ਜਿਵੇਂ ਇਸ ਮਾਮਲੇ ਵਿਚ ਹਾਈ ਕੋਰਟ ਦੇ ਫੈਸਲਿਆਂ ਦੀ ਕੋਈ ਮਹੱਤਤਾ ਹੀ ਨਾ ਹੋਵੇ। ਪੈਨਸ਼ਨਰ ਸੈਲ ਦੇ ਆਗੂਆਂ ਸਰਬਜੀਤ ਸਿੰਘ ਅਤੇ ਨਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੂਬਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਦਿਆਂ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ ਵਿਖੇ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ
Ad Position 24