30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਿੱਖੀਵਿੰਡ ਵਿਖੇ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

ਭਿੱਖੀਵਿੰਡ, 29 ਅਗਸਤ (ਬੌਬੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਪਾਰਟੀ ਵਰਕਰਾਂ ਨੇ ਇੱਥੋਂ ਦੇ ਭਿੱਖੀਵਿੰਡ ਦੇ ਬਾਜਾਰਾਂ ’ਚ ਵਧ ਰਹੀ ਬੇਤਹਾਸ਼ਾ ਮਹਿੰਗਾਈ ਵਿਰੁੱਧ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਦਰ ਦੀ ਭਾਜਪਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ । ਰੋਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ ਨੇ ਕੀਤੀ ।

Ad Position 21
No active advertisement
ਭਿੱਖੀਵਿੰਡ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਗੂ। ਤਸਵੀਰ–ਬੌਬੀ 30-08-2026
ਭਿੱਖੀਵਿੰਡ, 29 ਅਗਸਤ (ਬੌਬੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਪਾਰਟੀ ਵਰਕਰਾਂ ਨੇ ਇੱਥੋਂ ਦੇ ਭਿੱਖੀਵਿੰਡ ਦੇ ਬਾਜਾਰਾਂ ’ਚ ਵਧ ਰਹੀ ਬੇਤਹਾਸ਼ਾ ਮਹਿੰਗਾਈ ਵਿਰੁੱਧ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਦਰ ਦੀ ਭਾਜਪਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ । ਰੋਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ ਨੇ ਕੀਤੀ । ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਬੋਲਦਿਆ ਕਿਹਾ ਕਿ ਹਾਲੀਆ ਸਮੇਂ ’ਚ ਖਾਣ-ਪੀਣ ਦੀਆਂ ਵਸਤਾਂ, ਤੇਲ ਖਾਸ ਕਰਕੇ ਖੰਡ ਤੇ ਗੁੜ ਦੀਆਂ ਕੀਮਤਾਂ ਦੇ ਬੇਤਹਾਸ਼ਾ ਵਾਧਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਹਨਾਂ ਨੂੰ ਕੰਮ ਤੋਂ ਵਾਝਿਆਂ ਕੀਤਾ ਜਾ ਰਿਹਾ । ਕੰਮ ਦਾ ਸਮਾਂ ਘਟਾਉਣ ਦੀ ਥਾਂ 12 ਘੰਟੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਹੋਣ ਕਾਰਨ ਲੋਕ ਬੇਰੁਜ਼ਗਾਰ ਫਿਰ ਰਹੇ ਹਨ। ਦੂਸਰੇ ਪਾਸੇ ਅੱਤ ਦੀ ਮਹਿੰਗਾਈ ਕਾਰਨ ਲੋਕ ਚੱਕੀ ’ਚ ਪੀਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਮਿੱਲ ਮਾਲਕਾਂ ਤੇ ਕਾਲਾ-ਬਾਜ਼ਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਤੋਂ ਜਾਣ-ਬੁੱਝ ਕੇ ਘੇਸਲ ਮਾਰੀ ਬੈਠੀ ਮੋਦੀ ਸਰਕਾਰ ਖਿਲਾਫ ਜ਼ਬਰਦਸਤ ਸ਼ੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਜਸਵੰਤ ਸਿੰਘ ਭਿੱਖੀਵਿੰਡ, ਗੱਜਣ ਸਿੰਘ, ਨਾਰਲਾ ਗੁਰਲਾਲ ਅਮਰਕੋਟ, ਸੰਤੋਖ ਸਿੰਘ ਮੱਖੀਕਲਾਂ, ਭਗਵੰਤ ਸੁਰਸਿੰਘਸ ਬਲਦੇਵ ਕੰਬੋਕੇ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਅਗਲੀ ਖ਼ਬਰ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ - ਏਡਿਡ ਸਕੂਲਜ਼ ਯੂਨੀਅਨ
Ad Position 24