ਰੱਖੜ ਪੁੰਨਿਆ ਮੌਕੇ ਵਿਸ਼ਾਲ ਇਕੱਠ ’ਚ ਹਲਕਾ ਇੰਚਾਰਜ ਜੱਸਾ ਪੱਟੀ ਦੀ ਅਗਵਾਈ ’ਚ ‘ਆਪ’ ਆਗੂ ਹੋਏ ਸ਼ਾਮਿਲ
ਪੱਟੀ, 29 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ.
ਪੱਟੀ, 29 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕਰਨ ਦਾ ਮੁਕਾਬਲਾ ਕੀਤਾ। ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਰੱਖੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਸਮੇਂ ਸਕੂਲ ਪ੍ਰਬੰਧਕਾਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।