30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਖੇਮਕਰਨ, 29 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ, ਵਿੱਦਿਆ ਵਿਭਾਗ ਸੁਖਮਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਅੱਜ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਵਿਖੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦੀ ਪ੍ਰਿੰਸੀਪਲ ਧਰਮਬੀਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਖੇਮਕਰਨ, 29 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ, ਵਿੱਦਿਆ ਵਿਭਾਗ ਸੁਖਮਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਅੱਜ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਵਿਖੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦੀ ਪ੍ਰਿੰਸੀਪਲ ਧਰਮਬੀਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਵਿਸ਼ੇਸ਼ ਤੌਰ ’ਤੇ ਅਰਦਾਸ ਬੇਨਤੀ ਕੀਤੀ ਗਈ । ਇਸ ਮੌਕੇ ਪ੍ਰਿੰਸੀਪਲ ਧਰਮਬੀਰ ਕੌਰ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਦੇ ਸਨਮਾਨ ਨਾਲ ਜੁੜਿਆ ਇਕ ਮਹੱਤਵਪੂਰਨ ਮੁੱਦਾ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਪ੍ਰਤੀ ਸਮਾਜ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਸਾਂਝੇ ਤੌਰ ’ਤੇ ਅਰਦਾਸ ਕਰਨਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਜਲਦ ਰਿਹਾਈ ਪ੍ਰਾਪਤ ਹੋਵੇ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਆਤਮਾ ਰਾਮ ਦੀ ਮੀਟਿੰਗ ਹੋਈ
Ad Position 24