30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ

ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)–ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾ਼ੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਕੈਡਮੀ ਵਿਚ ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਪੰਜ ਬਾਣੀਆਂ ਦੇ ਨਿਤਨੇਮ ਕੀਤੇ ਗਏ ।

Ad Position 21
No active advertisement
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕਾ ਰਾਜਦੀਪ ਕੌਰ। ਤਸਵੀਰ–ਕੁਲਾਰ 30-08-2026
ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)–ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾ਼ੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਕੈਡਮੀ ਵਿਚ ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਪੰਜ ਬਾਣੀਆਂ ਦੇ ਨਿਤਨੇਮ ਕੀਤੇ ਗਏ । ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਅਧਿਆਪਕ ਰਾਜਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਉਹਨਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਹੋਇਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ 6 ਗੁਰੂਆਂ, 15 ਭਗਤਾਂ, 11 ਭੱਟਾਂ, ਤਿੰਨ ਗੁਰਸਿੱਖਾਂ ਦੀ ਗੁਰਬਾਣੀ ਦਰਜ ਹੈ। ਇਹ ਸਾਰਾ ਕਾਰਜ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਨਵਨੀਤ ਕੌਰ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ
Ad Position 24