30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)–ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ਪਹੁੰਚਣ ’ਤੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਹੋਰਨਾਂ ਸ਼ਖਸੀਅਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਅੰਮ੍ਰਿਤਸਰ ਤੋਂ ਤਰਨ ਤਾਰਨ ਪਹੁੰਚੀ ਇਸ ਮਸ਼ਾਲ ਰਿਲੇਅ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸਵਾਗਤ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਸਵਾਗਤ ਕਰਦੇ ਹੋਏ ਵਿਧਾਇਕ ਹਰਮੀਤ ਸਿੰਘ ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ–ਲਵਲੀ 30-08-2026
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)–ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ਪਹੁੰਚਣ ’ਤੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਹੋਰਨਾਂ ਸ਼ਖਸੀਅਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਅੰਮ੍ਰਿਤਸਰ ਤੋਂ ਤਰਨ ਤਾਰਨ ਪਹੁੰਚੀ ਇਸ ਮਸ਼ਾਲ ਰਿਲੇਅ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸਵਾਗਤ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸਰਕਾਰ ਵਲੋਂ 700 ਕਰੋੜ ਰੁਪਏ ਦਾ ਬਜਟ ਰੱਖ ਕੇ ਖੇਡਾਂ ਦੇ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਮਸ਼ਾਲ ਰਿਲੇਅ ਨੂੰ ਅਗਲੇ ਪੜਾਅ ਤਹਿਤ ਭਲਕੇ ਫਿਰੋਜ਼ਪੁਰ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਐਡਵੋਕੇਟ ਰਣਜੀਤ ਸਿੰਘ ਚੀਮਾ, ਪੰਜਾਬ ਸਪੋਰਟਸ ਵੈਲਫੇਅਰ ਬੋਰਡ ਤਰਨ ਤਾਰਨ ਦੇ ਚੇਅਰਮੈਨ ਯਾਦਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ ਰੁਪਿੰਦਰ ਕੌਰ ਸੰਧੂ, ਜ਼ਿਲ੍ਹਾ ਖੇਡ ਦਫ਼ਤਰ ਦੇ ਕੋਚ ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਰਾਜਵੀਰ ਸਿੰਘ, ਰਾਜਦੀਪ ਸਿੰਘ, ਜਰਮਨਜੀਤ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ, ਅਮਨਦੀਪ ਕੌਰ, ਬੀਰਪਾਲ ਕੌਰ, ਜੋਤਿਕਾ ਕਲਸੀ ਅਤੇ ਖੇਡ ਵਿਭਾਗ ਦਾ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ ਜ਼ਿਲ੍ਹਾ ਤਰਨ ਤਾਰਨ ਦਾ ਸਾਲਾਨਾ ਇਜਲਾਸ ਕਰਵਾਇਆ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ
Ad Position 24