ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਪੱਟੀ ਤੋਂ ਭਾਜਪਾ ਵਰਕਰ ਰੈਲੀ ’ਚ ਹੋਏ ਸ਼ਾਮਿਲ
ਪੱਟੀ, 29 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਰੱਖੜ ਪੁੰਨਿਆ ਦੇ ਮੌਕੇ ’ਤੇ ਭਾਜਪਾ ਵਲੋਂ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਜਿਸ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਹੋਏ।
ਰ
ਰੈਲੀ ਵਿਚ ਸ਼ਾਮਿਲ ਹੋਣ ਜਾਣ ਸਮੇਂ ਅਤੁਲ ਜੈਨ ਅਤੇ ਹੋਰ ਭਾਜਪਾ ਵਰਕਰ। ਤਸਵੀਰ–ਕਾਲੇਕੇ
30-08-2026
ਪੱਟੀ, 29 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਰੱਖੜ ਪੁੰਨਿਆ ਦੇ ਮੌਕੇ ’ਤੇ ਭਾਜਪਾ ਵਲੋਂ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਜਿਸ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਹੋਏ। ਇਸੇ ਲੜੀ ਤਹਿਤ ਪੱਟੀ ਸ਼ਹਿਰ ਤੋਂ ਵੀ ਪਾਰਟੀ ਵਰਕਰਾਂ ਨੇ ਇਸ ਰੈਲੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਰੈਲੀ ਲਈ ਪੂਰਾ ਉਤਸ਼ਾਹ ਹੈ। ਜੈਨ ਨੇ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਆਪਣੇ ਬਲਬੂਤੇ ’ਤੇ ਇਹ ਰੈਲੀ ਰੱਖੀ ਹੈ। ਇਸ ਰੈਲੀ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਸੈਂਕੜੇ ਲੋਕਾਂ ਨੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸਕੱਤਰ ਮਨਜੀਤ ਸਿੰਘ ਮੰਨਾ ਦੀ ਪ੍ਰੇਰਨਾ ਸਦਕਾ ਸ਼ਮੂਲੀਅਤ ਕੀਤੀ ਹੈ। ਇਸ ਰੈਲੀ ਨੇ ਪੂਰੇ ਪੰਜਾਬ ਅੰਦਰ ਭਾਜਪਾ ਪੱਖੀ ਇਕ ਨੀਂਹ ਰੱਖ ਦਿੱਤੀ ਹੈ, ਜਿਸਦੇ ਆਣ ਵਾਲੇ ਸਮੇਂ ਵਿਚ ਸਾਰਥਕ ਨਤੀਜੇ ਦੇਖਣ ਨੂੰ ਮਿਲਣਗੇ। ਇਸ ਮੌਕੇ ਲਖਬੀਰ ਸਿੰਘ ਸਾਬਕਾ ਮੰਡਲ ਪ੍ਰਧਾਨ,ਜਰਨੈਲ ਸਿੰਘ ਪ੍ਰਧਾਨ, ਜਤਿੰਦਰ ਕੁਮਾਰ ਬੱਬੂ ਮੀਤ ਪ੍ਰਧਾਨ, ਬੰਟੀ ਖੁਰਾਣਾ ਵਾਰਡ ਇੰਚਾਰਜ, ਜਗਤਾਰ ਸਿੰਘ ਸਰਾਫ ਮੀਤ ਪ੍ਰਧਾਨ, ਰਾਜੇਸ਼ ਸੰਧੂ, ਪ੍ਰੇਮਪਾਲ, ਸ਼ਕਤੀ ਸੰਧੂ ਪ੍ਰਧਾਨ, ਪੂਰਨ ਚੰਦ, ਨਿਰਮਲ ਕੁਮਾਰ, ਜਸਵੰਤ ਸਿੰਘ ਬਿੱਲਾ, ਹੀਰਾ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਸਲਵਿੰਦਰ ਸਿੰਘ, ਜੋਗਿੰਦਰ ਸਿੰਘ, ਬਲਬੀਰ ਸਿੰਘ, ਗੁਰਨੰਦ ਸਿੰਘ, ਤਰਸੇਮ ਸਿੰਘ, ਮਹਿੰਦਰ ਸਿੰਘ, ਧੀਰਾ ਸਿੰਘ, ਤਿਲਕ ਰਾਜ, ਜਸਪਾਲ ਸਿੰਘ ਆਦਿ ਹਾਜ਼ਿਰ ਸਨ।