30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਹਰੀਕੇ ਪੱਤਣ, 29 ਅਗਸਤ (ਸੰਜੀਵ ਕੁੰਦਰਾ)– ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਸਵੇਰ ਦੀ ਸਭਾ ਦੌਰਾਨ ਆਪਣੇ ਵਿਚਾਰਾਂ ਰਾਹੀਂ ਰਾਸ਼ਟਰੀ ਖੇਡ ਦਿਵਸ ਦੇ ਇਤਿਹਾਸ ਅਤੇ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 30-08-2026
ਹਰੀਕੇ ਪੱਤਣ, 29 ਅਗਸਤ (ਸੰਜੀਵ ਕੁੰਦਰਾ)– ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਸਵੇਰ ਦੀ ਸਭਾ ਦੌਰਾਨ ਆਪਣੇ ਵਿਚਾਰਾਂ ਰਾਹੀਂ ਰਾਸ਼ਟਰੀ ਖੇਡ ਦਿਵਸ ਦੇ ਇਤਿਹਾਸ ਅਤੇ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਡੀ.ਪੀ. ਈ. ਅਧਿਆਪਕ ਗੁਰਪ੍ਰੀਤ ਸਿੰਘ ਅਤੇ ਸ੍ਰੀਮਤੀ ਸੋਨੀਆ ਦੇਵੀ ਨੇ ਵਿਦਿਆਰਥੀਆਂ ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਡੱਕ ਰੇਸ, ਫਰੌਗ ਰੇਸ, ਸਪ੍ਰਿੰਟ ਰੇਸ ਮੁਕਾਬਲੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ । ਰਾਸ਼ਟਰੀ ਖੇਡ ਦਿਵਸ ਅਤੇ ਮੇਜਰ ਧਿਆਨ ਚੰਦ ਦੀ ਯਾਦ ਦੇ ਸੰਬੰਧ ਵਿਚ ਚੀਫ਼ ਖਾਲਸਾ ਦੀਵਾਨ ਦੀ ਸਪੋਰਟਸ ਕਮੇਟੀ ਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਅੰਤਰ ਸਕੂਲ ਹਾਕੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਲੜਕੇ ਅਤੇ ਲੜਕੀਆਂ ਦੀਆਂ ਹਾਕੀ ਟੀਮਾਂ ਨੇ ਭਾਗ ਲਿਆ । ਸਕੂਲ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਚੰਗੇ ਖਿਡਾਰੀ ਬਣ ਕੇ ਜੀਵਨ ਵਿਚ ਕਾਮਯਾਬ ਹੋਣ ਲਈ ਉਤਸ਼ਾਹਿਤ ਕੀਤਾ। ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਤੇ ਹੋਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲੇ ਅਗਲੀ ਖ਼ਬਰ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਮੁਕੰਮਲ- ਪ੍ਰਧਾਨ ਟਾਂਡਾ
Ad Position 24