30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲੇ

ਗੋਇੰਦਵਾਲ ਸਾਹਿਬ, 29 ਅਗਸਤ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਬੰਧਨ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-08-2026
ਗੋਇੰਦਵਾਲ ਸਾਹਿਬ, 29 ਅਗਸਤ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਬੰਧਨ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ। ਕਵਿਤਾ ਮੁਕਾਬਲੇ ਵਿਚ ਸਭ ਤੋਂ ਵਧੀਆ ਗੱਲ ਇਹ ਰਹੀ ਕਿ ਇਸ ਮੁਕਾਬਲੇ ਵਿਚ ਜਿਆਦਾਤਰ ਲੜਕਿਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਰੱਖੜੀ ਬੰਧਨ ਦੀ ਮਹੱਤਤਾ, ਭੈਣ-ਭਰਾ ਦੇ ਪਿਆਰ, ਸਨੇਹ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਨੂੰ ਦਰਸਾਉਂਦੀਆਂ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਦੀ ਪੇਸ਼ਕਾਰੀ, ਆਤਮ-ਵਿਸ਼ਵਾਸ ਅਤੇ ਕਾਵਿ-ਅਭਿਵਿਅਕਤੀ ਨੇ ਸਭ ਦਾ ਮਨ ਮੋਹ ਲਿਆ।ਮੁ ਕਾਬਲੇ ਵਿਚ ਹਵਾ ਸਦਨ ਨੇ ਪਹਿਲਾ ਸਥਾਨ, ਪਾਣੀ ਸਦਨ ਨੇ ਦੂਜਾ ਸਥਾਨ ਅਤੇ ਅਗਨੀ ਸਦਨ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵਲੋਂ ਜੇਤੂ ਸਦਨਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਸਾਰੇ ਪ੍ਰਤੀਯੋਗੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਇਕ-ਦੂਜੇ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਸਾਨੂੰ ਆਪਣੇ ਰਿਸ਼ਤਿਆਂ ਦੀ ਕਦਰ ਕਰਦਿਆਂ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਹਮੇਸ਼ਾ ਕਾਇਮ ਰੱਖਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਬਲਕਿ ਉਨ੍ਹਾਂ ਵਿਚ ਚੰਗੇ ਸੰਸਕਾਰ, ਰਿਸ਼ਤਿਆਂ ਪ੍ਰਤੀ ਸਤਿਕਾਰ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਦਾ ਹੌਸਲਾ ਪੈਦਾ ਕਰਨਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਜਾਮਾਰਾਏ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24