ਬਾਣੀ ਕੰਠ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਮਜੀਠਾ, 29 ਅਗਸਤ (ਜਗਤਾਰ ਸਿੰਘ ਸਹਿਮੀ)-ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ, ਮਜੀਠਾ ਵਿਖੇ ਵਿਦਿਆਰਥੀਆਂ ਅੰਦਰ ਧਾਰਮਿਕ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਗੁਰਬਾਣੀ ਦੇ ਪਾਠ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਿੰਸੀਪਲ ਅੰਮ੍ਰਿਤਬੀਰ ਕੌਰ ਦੀ ਸੁਚੱਜੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜ ਬਾਣੀਆਂ ਅਤੇ ਸ੍ਰੀ ਜਪੁਜੀ ਸਾਹਿਬ ਦੇ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਮਜੀਠਾ, 29 ਅਗਸਤ (ਜਗਤਾਰ ਸਿੰਘ ਸਹਿਮੀ)-ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ, ਮਜੀਠਾ ਵਿਖੇ ਵਿਦਿਆਰਥੀਆਂ ਅੰਦਰ ਧਾਰਮਿਕ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਗੁਰਬਾਣੀ ਦੇ ਪਾਠ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਿੰਸੀਪਲ ਅੰਮ੍ਰਿਤਬੀਰ ਕੌਰ ਦੀ ਸੁਚੱਜੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜ ਬਾਣੀਆਂ ਅਤੇ ਸ੍ਰੀ ਜਪੁਜੀ ਸਾਹਿਬ ਦੇ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਇੰਚਾਰਜ ਸੁਖਦੀਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਮੁਕਾਬਲੇ ਵਿਚ ਪਹਿਲਾ ਸਥਾਨ ਦੀ ਲੜੀ ਦੇ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਜੇ ਸਥਾਨ ਵਾਲਿਆਂ ਨੂੰ 1000 ਰੁਪਏ ਅਤੇ ਤੀਜੇ ਸਥਾਨ ਵਾਲਿਆਂ ਨੂੰ 500 ਰੁਪਏ ਦੇ ਨਕਦ ਇਨਾਮ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਹੋਰਨਾ ਵਿਦਿਅਰਥੀਆਂ ਨੂੰ ਨੂੰ ਨਕਦ ਰਾਸੀ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੁਖਦੀਪ ਸਿੰਘ ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਅਧਿਐਨ ਵਿਦਿਆਰਥੀਆਂ ਅੰਦਰ ਚੰਗੇ ਸੰਸਕਾਰ ਅਤੇ ਅਨੁਸ਼ਾਸਨ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਬੱਚਿਆਂ ਨੂੰ ਚੰਗੀ ਸਿਹਤ ਬਣਾਉਣ, ਮਨ ਲਗਾ ਕੇ ਪੜ੍ਹਾਈ ਕਰਨ, ਨਾਮ ਸਿਮਰਨ ਕਰਨ ਅਤੇ ਹਮੇਸ਼ਾ ਗੁਰੂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਿੱਲ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅੰਮ੍ਰਿਤਬੀਰ ਕੌਰ, ਵਾਈਸ ਪ੍ਰਿੰਸੀਪਲ ਅਸ਼ਵਨੀ ਕੁਮਾਰ, ਧਾਰਮਿਕ ਅਧਿਆਪਕ ਹਿਰਦੇਪਾਲ ਸਿੰਘ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।