29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹਰ ਇਕ ਵੋਟ ਲੋਕਤੰਤਰ ਨੂੰ ਮਜ਼ਬੂਤ ਕਰਨ ’ਚ ਅਹਿਮ- ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ

ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।

Ad Position 21
No active advertisement
ਸਰਕਾਰੀ ਕਾਲਜ ਅਜਨਾਲਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ, ਆਰਤੀ ਸ਼ਰਮਾ, ਜਸਵਿੰਦਰ ਸਿੰਘ ਤੇ ਹੋਰ I ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 30-08-2026
ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਦੌਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨ ਸਾਡੇ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਇਕ ਵੋਟ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨੌਜਵਾਨ ਨਾਗਰਿਕ ਦਾ ਫਰਜ਼ ਹੈ ਕਿ ਉਹ ਸਮੇਂ ਸਿਰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਏ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰੇ। ਇਸ ਮੌਕੇ ਜਸਵਿੰਦਰ ਸਿੰਘ, ਡਾ. ਸਤਨਾਮ ਕੌਰ, ਡਾ. ਪ੍ਰਿਆ ਲਕਸ਼ਮੀ, ਜਸਪ੍ਰੀਤ ਸਿੰਘ, ਰਮਿੰਦਰ ਭੁੱਲਰ, ਸੁਮਨਦੀਪ ਕੌਰ, ਗੁਨੀਤ ਭੱਲਾ, ਜਗਰੂਪ ਕੌਰ, ਅਜੈਪਾਲ ਕੌਰ, ਡਾ. ਕਿਰਨ, ਨਬੀ ਕਾਂਸਰਾ, ਸ਼ਰਨਪ੍ਰੀਤ ਕੌਰ, ਸੁਖਬੀਰ ਕੌਰ, ਸਿਮਰਨਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਸਮੇਤ ਕਾਲਜ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਜਨਤਾ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ: ਕੱਕੜ ਅਗਲੀ ਖ਼ਬਰ ਰੇਹੜੀ ਮਾਰਕੀਟ ’ਚ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ
Ad Position 24