29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਇਤਿਹਾਸਿਕ ਗੁਰਦੁਆਰਾ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੋਗਾਵਾਂ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਪੁੰਨਿਆਂ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਧਾਰਮਿਕ ਸਮਾਗਮ ਪਿੰਡ ਭੀਲੋਵਾਲ ਪੱਕਾ ਦੀ ਸਮੂਹ ਸਾਧ ਸੰਗਤ ਵਲੋਂ ਸ਼ਰਧਾ-ਭਾਵਨਾ ਨਾਲ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 30-08-2026
ਚੋਗਾਵਾਂ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਪੁੰਨਿਆਂ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਧਾਰਮਿਕ ਸਮਾਗਮ ਪਿੰਡ ਭੀਲੋਵਾਲ ਪੱਕਾ ਦੀ ਸਮੂਹ ਸਾਧ ਸੰਗਤ ਵਲੋਂ ਸ਼ਰਧਾ-ਭਾਵਨਾ ਨਾਲ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਜਥਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਆਲੇ-ਦੁਆਲੇ ਦੇ ਪਿੰਡਾਂ ਤੇ ਭੀਲੋਵਾਲ ਪੱਕਾ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਲਈ ਠੰਢਾ ਮਿੱਠਾ ਜਲ, ਫਲਾਂ ਦੇ ਜੂਸ, ਚਾਹ, ਪਕੌੜੇ, ਜਲੇਬੀਆਂ ਸਮੇਤ ਅਨੇਕਾਂ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ।
Ad Position 22
No active advertisement
ਪਿਛਲੀ ਖ਼ਬਰ ਗੁਰ-ਅਦਬ ਮੋਰਚਾ ਸਰਹਿੰਦ ਤੇ ‘ਲੋਕ-ਰਾਜ’ ਪੰਜਾਬ ਵਲੋਂ, ਰੱਖ਼ੜ-ਪੁੰਨਿਆ ਦੇ ਜੋੜ ਮੇਲੇ ’ਤੇ ਮੀਰੀ-ਪੀਰੀ ਕਾਨਫ਼ਰੰਸ ਅਗਲੀ ਖ਼ਬਰ ਪਿੰਡ ਬੀਰਬਰਪੁਰਾ ਵਿਖੇ ਇਕੋ ਦਿਨ ’ਚ ਹੋਈਆਂ ਕਈ ਘਰਾਂ ’ਚ ਚੋਰੀਆਂ
Ad Position 24