29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜੰਡਿਆਲਾ ਗੁਰੂ ਦੇ ਖੇਡ ਸਟੇਡੀਅਮ ਦਾ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਵਲੋਂ ਜਾਇਜ਼ਾ

ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਖੇਡ ਗਰਾਊਂਡ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਸਮੁੱਚੇ ਕੌਂਸਲਰਾਂ ਅਤੇ ਸਾਥੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 30-08-2026
ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਖੇਡ ਗਰਾਊਂਡ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਸਮੁੱਚੇ ਕੌਂਸਲਰਾਂ ਅਤੇ ਸਾਥੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਟੇਡੀਅਮ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਕਾਫ਼ੀ ਹਿੱਸਾ ਮੁਕੰਮਲ ਹੋ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਇਸ ਪ੍ਰਾਜੈਕਟ ਲਈ 3 ਕਰੋੜ 30 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਐਡਵੋਕੇਟ ਮਲਹੋਤਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਨਸ਼ਿਆਂ ਤੋਂ ਦੂਰ ਰੱਖਣ ਲਈ ਬਹੁਤ ਜ਼ਰੂਰੀ ਹੈ । ਇਸ ਸਟੇਡੀਅਮ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਢੁਕਵਾਂ ਮਾਹੌਲ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਭੁਪਿੰਦਰ ਸਿੰਘ ਹੈਪੀ, ਨਰਿੰਦਰ ਸਿੰਘ ਔਲਖ, ਲੱਡਾ ਧਾੜਲਾ, ਰਾਜਦੀਪ ਸਿੰਘ ਅਤੇ ਰੇਸ਼ਮ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ ਅਗਲੀ ਖ਼ਬਰ ਸਰਹੱਦੀ ਖੇਤਰ ਅੰਦਰ ਬਿਜਲੀ ਸਪਲਾਈ ਤੇ ਟੈਲੀਫੋਨ ਨੈੱਟਵਰਕ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ
Ad Position 24