31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚੋਂ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਨੂੰ ਦਰਜ ਕਰਵਾਏ ਬਿਆਨਾਂ ਵਿਚ ਕੇਵਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮਿਤੀ 27 ਅਗਸਤ ਨੂੰ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ ਬਾਬਾ ਕਲਿਆਣ ਪੁੱਤਰ ਮੰਦਰ ਸਿੰਘ ਵਾਸੀ ਪਿੰਡ ਸ਼ਾਹ ਪੀਨੀ ਜ਼ਿਲ੍ਹਾ ਹਨੂੰਮਾਨਗੜ੍ਹ ਅਤੇ ਸਚਿਨ ਕੁਮਾਰ ਪੁੱਤਰ ਰਵਿੰਦਰ ਸਿੰਘ ਵਾਸੀ ਗਿਕਲ ਕਾ ਬਾਗ, 100 ਫੁੱਟ ਰੋਡ ਅੰਮ੍ਰਿਤਸਰ ਪਾਸੋਂ 3 ਟੱਚ ਫੋਨ, 1 ਕੀ ਪੈਡ ਫੋਨ, 2 ਸਿੰਮ ਅਤੇ ਇਕ ਚਾਰਜਰ ਬਰਾਮਦ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚੋਂ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਨੂੰ ਦਰਜ ਕਰਵਾਏ ਬਿਆਨਾਂ ਵਿਚ ਕੇਵਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮਿਤੀ 27 ਅਗਸਤ ਨੂੰ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ ਬਾਬਾ ਕਲਿਆਣ ਪੁੱਤਰ ਮੰਦਰ ਸਿੰਘ ਵਾਸੀ ਪਿੰਡ ਸ਼ਾਹ ਪੀਨੀ ਜ਼ਿਲ੍ਹਾ ਹਨੂੰਮਾਨਗੜ੍ਹ ਅਤੇ ਸਚਿਨ ਕੁਮਾਰ ਪੁੱਤਰ ਰਵਿੰਦਰ ਸਿੰਘ ਵਾਸੀ ਗਿਕਲ ਕਾ ਬਾਗ, 100 ਫੁੱਟ ਰੋਡ ਅੰਮ੍ਰਿਤਸਰ ਪਾਸੋਂ 3 ਟੱਚ ਫੋਨ, 1 ਕੀ ਪੈਡ ਫੋਨ, 2 ਸਿੰਮ ਅਤੇ ਇਕ ਚਾਰਜਰ ਬਰਾਮਦ ਕੀਤਾ। ਇਸ ਸੰਬੰਧੀ ਸਬ ਇੰਸਪੈਕਟਰ ਰਾਜੀਵ ਕੁਮਾਰ ਨੇ ਮਾਮਲੇ ਦੀ ਜ਼ਾਂਚ ਕਰਦਿਆਂ ਉਪਰੋਕਤ ਹਵਾਲਾਤੀਆਂ ਦੇ ਖਿ਼ਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਜ਼ਮੀਨ ਵੇਚਣ ਦਾ ਬਹਾਨਾ ਬਣਾ ਕੇ ਇਕ ਵਿਅਕਤੀ ਨਾਲ ਮਾਰੀ 50 ਲੱਖ ਦੀ ਠੱਗੀ
Ad Position 24