ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਐਸ.
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ . ਐਸ.ਆਈ. ਨਰਿੰਦਰ ਸਿੰਘ ਨੇ ਗਸ਼ਤ ਦੌਰਾਨ ਜੋਬਨ ਸਿੰਘ ਉਰਫ ਸ਼ਿਵਾ ਪੁੱਤਰ ਅੰਗਰੇਜ਼ ਸਿੰਘ ਵਾਸੀ ਜਮਸਤਪੁਰ ਨੂੰ 5 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਮੰਡੀ ਫਤਿਆਬਾਦ ਦੇ ਕੋਲੋਂ ਦੋ ਵਿਅਕਤੀ, ਜੋ ਕਿ ਹੈਰੋਇਨ ਦਾ ਸੇਵਨ ਕਰ ਰਹੇ ਸਨ। ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ. ਇਕ ਪੰਨੀ ਪਾਈਪ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਧੂੰਦਾ, ਗੁਰਭੇਜ਼ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੇ ਦਾਣਾ ਮੰਡੀ ਖਾਲੜਾ ਵਿਖੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜੋ ਕਿ ਹੈਰੋਇਨ ਪੀ ਰਹੇ ਸਨ। ਪੁਲਿਸ ਨੇ ਉਪਰੋਕਤ ਵਿਅਕਤੀਆਂ, ਜਿੰਨਾਂ ਵਿਚ ਅੰਮ੍ਰਿਤਪਾਲ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਸਿਧਵਾਂ, ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਮਲਕੀਤ ਸਿੰਘ ਵਾਸੀ ਰੂੜੀਵਾਲਾ, ਜਸਪ੍ਰੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਭਿੱਖੀਵਿੰਡ, ਹਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਭਿੱਖੀਵਿੰਡ ਅਤੇ ਲਖਬੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਭਿੱਖੀਵਿੰਡ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇਕ ਹੈਰੋਇਨ ਨਾਲ ਲਿੱਬੜੀ ਹੋਈ ਸਿਲਵਰ ਪੰਨੀ, ਇਕ ਲਾਈਟਰ, ਦੋ ਨੋਟ 10-10 ਰੁਪਏ ਦੇ ਰੋਲ ਕੀਤੇ ਹੋਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਪਿੰਡ ਸ਼ੱਕਰੀ ਰੋਡ ਨੇੜੇ ਮੜੀਆਂ ਸਰਹਾਲੀ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਸ਼ੱਕ ਦੇ ਅਧਾਰ ’ਤੇ ਗੁਲਸ਼ੇਰ ਸਿੰਘ ਉਰਫ ਸ਼ੇਰੂ ਪੁੱਤਰ ਸੁਖਵੰਤ ਸਿੰਘ ਵਾਸੀ ਵਾਰਡ ਨੰਬਰ 8 ਪੱਟੀ, ਵਿਜੈ ਸਿੰਘ ਉਰਫ ਠੋਲਾ ਪੁੱਤਰ ਕਰਤਾਰ ਸਿੰਘ ਵਾਸੀ ਪੱਤੀ ਭਰਾਈਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਸੁਖਚੈਨ ਸਿੰਘ ਉਰਫ ਲਾਡੀ ਪੁੱਤਰ ਮਹਿੰਦਰ ਸਿੰਘ ਵਾਸੀ ਪਲਾਸੌਰ ਦੇ ਕੋਲੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਉਪਰੋਕਤ ਫੜੇ ਗਏ ਸਾਰੇ ਵਿਅਕਤੀਆਂ ਦੇ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।