31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਨਾਜ ਭੰਡਾਰ ’ਚੋਂ ਉੱਡਦੀ ਸੁਸਰੀ ਤੇ ਜ਼ਹਿਰੀਲੇ ਪਾਣੀ ਨੇ ਚੂਸਲੇਵੜ ਵਾਸੀਆਂ ਦੀ ਨੀਂਦ ਉਡਾਈ- ਕਿਸਾਨ ਆਗੂ ਹਰੀਕੇ ਮਸਲਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਾਂਗੇ-ਕਿਸਾਨ ਸੰਘਰਸ਼ ਕਮੇਟੀ

ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਵਰਨ ਸਿੰਘ ਖਹਿਰਾ, ਸੁਖਬੀਰ ਸਿੰਘ ਢਿੱਲੋਂ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਖਹਿਰਾ ਨੇ ਕਿਹਾ ਕਿ ਪਿੰਡ ਚੂਸਲੇਵੜ ਦੀ ਕਰੀਬ 100 ਏਕੜ ਜ਼ਮੀਨ ’ਤੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ’ਚੋਂ ਉੱਡ ਰਹੀ ਸੁਸਰੀ ਅਤੇ ਕੰਪਨੀ ਵਲੋਂ ਬੋਰ ਕਰਵਾ ਕੇ ਕਥਿਤ ਤੌਰ ’ਤੇ ਪਾਣੀ ਧਰਤੀ ਹੇਠ ਸੁੱਟੇ ਜਾਣ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਮੀਟਿੰਗ ਦੌਰਾਨ ਪਿੰਡ ਚੂਸਲੇਵੜ ਦੇ ਵਸਨੀਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਮਤਾ ਪਾਸ ਕੀਤਾ ਗਿਆ ਕਿ ਜੇਕਰ ਵੇਅਰ ਹਾਊਸ ’ਚੋਂ ਉੱਡ ਰਹੀ ਸੁਸਰੀ ਨੂੰ ਰੋਕਣ ਅਤੇ ਧਰਤੀ ਹੇਠ ਪਾਣੀ ਪਹੁੰਚਾਉਣ ਸੰਬੰਧੀ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਲੰਮਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ।

Ad Position 21
No active advertisement
ਮੀਟਿੰਗ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਤੇ ਚੂਸਲੇਵੜ ਦੇ ਨਿਵਾਸੀ । ਤਸਵੀਰ: ਖਹਿਰਾ 31-08-2026
ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਵਰਨ ਸਿੰਘ ਖਹਿਰਾ, ਸੁਖਬੀਰ ਸਿੰਘ ਢਿੱਲੋਂ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਖਹਿਰਾ ਨੇ ਕਿਹਾ ਕਿ ਪਿੰਡ ਚੂਸਲੇਵੜ ਦੀ ਕਰੀਬ 100 ਏਕੜ ਜ਼ਮੀਨ ’ਤੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ’ਚੋਂ ਉੱਡ ਰਹੀ ਸੁਸਰੀ ਅਤੇ ਕੰਪਨੀ ਵਲੋਂ ਬੋਰ ਕਰਵਾ ਕੇ ਕਥਿਤ ਤੌਰ ’ਤੇ ਪਾਣੀ ਧਰਤੀ ਹੇਠ ਸੁੱਟੇ ਜਾਣ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਮੀਟਿੰਗ ਦੌਰਾਨ ਪਿੰਡ ਚੂਸਲੇਵੜ ਦੇ ਵਸਨੀਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਮਤਾ ਪਾਸ ਕੀਤਾ ਗਿਆ ਕਿ ਜੇਕਰ ਵੇਅਰ ਹਾਊਸ ’ਚੋਂ ਉੱਡ ਰਹੀ ਸੁਸਰੀ ਨੂੰ ਰੋਕਣ ਅਤੇ ਧਰਤੀ ਹੇਠ ਪਾਣੀ ਪਹੁੰਚਾਉਣ ਸੰਬੰਧੀ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਲੰਮਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਸਵਰਨ ਸਿੰਘ ਖਹਿਰਾ ਨੇ ਕਿਹਾ ਕਿ ਕਰੀਬ 100 ਏਕੜ ਜ਼ਮੀਨ ’ਤੇ ਬਣੇ ਇਸ ਵਿਸ਼ਾਲ ਅਨਾਜ ਭੰਡਾਰ ਤੋਂ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਆਸ ਸੀ, ਪਰ ਇਸ ਦੇ ਉਲਟ ਪਿੰਡ ਚੂਸਲੇਵੜ ਸਮੇਤ ਆਸ-ਪਾਸ ਦੇ ਕਈ ਪਿੰਡਾਂ ਦੇ ਲੋਕ ਅਨਾਜ ਭੰਡਾਰ ’ਚੋਂ ਉੱਡ ਰਹੀ ਸੁਸਰੀ ਤੋਂ ਪ੍ਰੇਸ਼ਾਨ ਹਨ । ਉਨ੍ਹਾਂ ਕਿਹਾ ਕਿ ਸੁਸਰੀ ਕਾਰਨ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਕੰਪਨੀ ਵਲੋਂ ਬੋਰ ਕਰਵਾ ਕੇ ਪਾਣੀ ਧਰਤੀ ਹੇਠ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਅਤੇ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਲੋਕਾਂ ਨੂੰ ਰਾਹਤ ਦਿਵਾਉਣੀ ਚਾਹੀਦੀ ਹੈ। ਸਵਰਨ ਸਿੰਘ ਖਹਿਰਾ ਨੇ ਕਿਹਾ ਕਿ ਚੂਸਲੇਵੜ ਤੋਂ ਇਲਾਵਾ ਬੋਪਾਰਾਏ, ਧਾਰੀਵਾਲ, ਮਾਣਕਪੁਰਾ, ਮਨਿਆਲਾ ਜੈ ਸਿੰਘ, ਕੁੱਲਾ, ਚੀਮਾ, ਚੂਸਲੇਵੜ, ਮੋੜ, ਠੱਕਰਪੁਰਾ ਆਦਿ ਪਿੰਡਾਂ ਦੇ ਲੋਕ ਵੀ ਸੁਸਰੀ ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੰਪਨੀ ਅਤੇ ਪ੍ਰਸ਼ਾਸਨ ਵਲੋਂ ਜਲਦ ਇਸ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਲੰਮਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੰਪਨੀ ਅਤੇ ਸੰਬੰਧਿਤ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਗੁਰਦੇਵ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸੁਖਵੰਤ ਸਿੰਘ, ਫਤਿਹ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਸੁਖਰਾਜ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਅਤੇ ਸੁਖਦਿਆਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਇਲਾਕੇ ’ਚ ‘ਚਿੱਟੇ ਨਸ਼ੇ’ ਦੇ ਨਾਲ ‘ਚਿੱਟੇ ਦੁੱਧ’ ਦਾ ਧੰਦਾ ਵੀ ਬਣਿਆ ਲੋਕਾਂ ਲਈ ਚਿੰਤਾ ਦਾ ਵਿਸ਼ਾ ਨਕਲੀ ਦੁੱਧ ਤੋ... ਅਗਲੀ ਖ਼ਬਰ ‘ਕਲੀਨ ਪੰਜਾਬ’ ਮੁਹਿੰਮ ਤਹਿਤ ਤਰਨ ਤਾਰਨ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲਪ
Ad Position 24