31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਿੱਖ ਸਦਭਾਵਨਾ ਦਲ ਦੇ ਆਗੂ ਅਰਵਿੰਦਰ ਸਿੰਘ ਕੱਦਗਿੱਲ, ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ, ਸੁਖਚੈਨ ਸਿੰਘ ਕੰਡਿਆਲਾ, ਭਾਈ ਪਵਨਜੀਤ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਦੇਣਾ ਸਿੱਖਾਂ ਨਾਲ ਵਿਤਕਰਾ–ਸਿੱਖ ਸਦਭਾਵਨਾ ਦਲ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣੀ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ

ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)—ਸਿੱਖ ਸਦਭਾਵਨਾ ਦਲ ਦੇ ਆਗੂਆਂ ਨੇ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਦੇਣਾ ਸਿੱਖ ਕੌਮ ਨਾਲ ਵਿਤਕਰਾ ਕਰਾਰ ਦਿੱਤਾ ਹੈ । ਸਿੱਖ ਸਦਭਾਵਨਾ ਦਲ ਦੇ ਆਗੂ ਅਰਵਿੰਦਰ ਸਿੰਘ ਕੱਦਗਿੱਲ, ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ, ਸੁਖਚੈਨ ਸਿੰਘ ਕੰਡਿਆਲਾ, ਭਾਈ ਪਵਨਜੀਤ ਸਿੰਘ ਬਾਠ ਰੋਡ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਲੰਮਾ ਸਮਾਂ ਕੈਦ ਕੱਟਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਛੱਡਣਾ ਤਾਂ ਦੂਰ ਉਨ੍ਹਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ, ਤਾਂ ਜੋ ਉਹ ਆਪਣੇ ਘਰ ਆ ਸਕਣ ।

Ad Position 21
No active advertisement
ਅਜੀਤ ਡੈਸਕ 31-08-2026
ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)—ਸਿੱਖ ਸਦਭਾਵਨਾ ਦਲ ਦੇ ਆਗੂਆਂ ਨੇ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਦੇਣਾ ਸਿੱਖ ਕੌਮ ਨਾਲ ਵਿਤਕਰਾ ਕਰਾਰ ਦਿੱਤਾ ਹੈ । ਸਿੱਖ ਸਦਭਾਵਨਾ ਦਲ ਦੇ ਆਗੂ ਅਰਵਿੰਦਰ ਸਿੰਘ ਕੱਦਗਿੱਲ, ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ, ਸੁਖਚੈਨ ਸਿੰਘ ਕੰਡਿਆਲਾ, ਭਾਈ ਪਵਨਜੀਤ ਸਿੰਘ ਬਾਠ ਰੋਡ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਲੰਮਾ ਸਮਾਂ ਕੈਦ ਕੱਟਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਛੱਡਣਾ ਤਾਂ ਦੂਰ ਉਨ੍ਹਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ, ਤਾਂ ਜੋ ਉਹ ਆਪਣੇ ਘਰ ਆ ਸਕਣ । ਇਨ੍ਹਾਂ ਬੰਦੀ ਸਿੱਖਾਂ ਨਾਲ ਕੇਂਦਰ ਸਰਕਾਰ ਇਸ ਤਰ੍ਹਾਂ ਸਲੂਕ ਕਰ ਰਹੀ ਹੈ ਕਿ ਇਹ ਕਿਸੇ ਹੋਰ ਦੇਸ਼ ਦੇ ਵਸਨੀਕ ਹੋਣ । ਉਨ੍ਹਾਂ ਕਿਹਾ ਕਿ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਬੰਦੀ ਸਿੱਖਾਂ ਖ਼ਾਸ ਕਰਕੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲੋਂ ਪੈਰੋਲ ਦੀ ਮੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਇਸ ਸਮੇਂ ਬਹੁਤ ਬਿਮਾਰ ਚੱਲ ਰਹੇ ਹਨ ਅਤੇ ਇਸ ਸਥਿਤੀ ਵਿਚ ਉਨ੍ਹਾਂ ਦੀ ਬਿਮਾਰ ਮਾਤਾ ਦੀ ਸੇਵਾ ਕਰਨ ਅਤੇ ਉਨ੍ਹਾਂ ਨੂੰ ਦੇਖਣ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਕੇਂਦਰ ਸਰਕਾਰ ਵਾਰ ਵਾਰ ਪੈਰੋਲ ਦੇ ਰਹੀ ਹੈ, ਜਦਕਿ ਉਸ ਦੇ ਉਪਰ ਬਹੁਤ ਹੀ ਗੰਭੀਰ ਦੋਸ਼ ਹਨ ਅਤੇ ਉਨ੍ਹਾਂ ਨੂੰ ਸਜ਼ਾ ਵੀ ਮਿਲੀ ਹੋਈ ਹੈ । ਇਸ ਦੇ ਬਾਵਜੂਦ ਕੇਂਦਰ ਸਰਕਾਰ ਵੋਟ ਬੈਂਕ ਦੀ ਖਾਤਿਰ ਉਨ੍ਹਾਂ ਨੂੰ ਵਾਰ–ਵਾਰ ਜੇਲ੍ਹ ’ਚੋਂ ਕੱਢ ਕੇ ਬਾਹਰ ਭੇਜ ਰਹੀ ਹੈ, ਜਦਕਿ ਉਸ ਦਾ ਕੋਈ ਮਜ਼ਬੂਤ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਦੋ ਕਾਨੂੰਨ ਲਾਗੂ ਨਹੀਂ ਹੋਣੇ ਚਾਹੀਦੇ ਅਤੇ ਬੰਦੀ ਸਿੱਖਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਦੇਣਾ ਚਾਹੀਦਾ ਹੈ, ਜੋ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਸੂਬਾ ਪ... ਅਗਲੀ ਖ਼ਬਰ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ
Ad Position 24