ਪਿੰਡ ਸਾਰੰਗੜਾ ਵਿਖੇ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ
ਚੋਗਾਵਾਂ, 30 ਅਗਸਤ (ਗੁਰਵਿੰਦਰ ਸਿੰਘ ਕਲਸੀ)- ਲੋਕ ਸੇਵਾ ਅਤੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਪਿੰਡ ਸਾਰੰਗੜਾ ਦੇ ਸਾਲਾਨਾ ਜੋੜ ਮੇਲੇ ’ਚ ਦੋ ਰੋਜ਼ਾ ਫ੍ਰੀ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਗੁਰੂ ਗੋਬਿੰਦ ਸਿੰਘ ਖਾਲਸਾ ਏਡ ਸੇਵਾ ਸੁਸਾਇਟੀ ਅਤੇ ਅੰਮ੍ਰਿਤ ਬਲੱਡ ਸੈਂਟਰ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹਿਆ ।
ਚੋਗਾਵਾਂ, 30 ਅਗਸਤ (ਗੁਰਵਿੰਦਰ ਸਿੰਘ ਕਲਸੀ)- ਲੋਕ ਸੇਵਾ ਅਤੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਪਿੰਡ ਸਾਰੰਗੜਾ ਦੇ ਸਾਲਾਨਾ ਜੋੜ ਮੇਲੇ ’ਚ ਦੋ ਰੋਜ਼ਾ ਫ੍ਰੀ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਗੁਰੂ ਗੋਬਿੰਦ ਸਿੰਘ ਖਾਲਸਾ ਏਡ ਸੇਵਾ ਸੁਸਾਇਟੀ ਅਤੇ ਅੰਮ੍ਰਿਤ ਬਲੱਡ ਸੈਂਟਰ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹਿਆ । ਇਸ ਸੰਬੰਧੀ ਸੁਸਾਇਟੀ ਦੀ ਚੇਅਰਮੈਨ ਮੈਡਮ ਪਵਨਜੀਤ ਕੌਰ ਮਾਨ ਅਤੇ ਵਾਈਸ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਕੰਬੋ ਨੇ ਕਿਹਾ ਕਿ ਸੰਸਥਾ ਦਾ ਮੁੱਖ ਮਕਸਦ ਲੋੜਵੰਦਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ । ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਮਰੀਜਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਖੂਨਦਾਨ ਕੀਤਾ । ਅੰਮ੍ਰਿਤ ਬਲੱਡ ਸੈਂਟਰ ਦੀ ਮਾਹਰ ਟੀਮ ਵਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਗਏ । ਅਖੀਰ ਵਿਚ ਸੇਵਾ ਸੁਸਾਇਟੀ ਅਤੇ ਅੰਮ੍ਰਿਤ ਬਲੱਡ ਸੈਂਟਰ ਵਲੋਂ ਇਸ ਕਾਰਜ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡ ਦੇ ਮੋਹਤਬਰਾਂ ਅਤੇ ਅਹੁਦੇਦਾਰਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।