01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਰੋਸ ਧਰਨਾ

ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਆਗੂ ਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਸਕੱਤਰ ਹਰਜਿੰਦਰ ਸਿੰਘ ਸ਼ੱਕਰੀ, ਬੀਬੀ ਰਣਜੀਤ ਕੌਰ ਕੱਲਾ ਤੇ ਉਪਜੀਤ ਕੌਰ ਝਬਾਲ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਲਗਾਇਆ ਗਿਆ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਮੀਤ ਪ੍ਰਧਾਨ ਰੇਸ਼ਮ ਸਿੰਘ ਘੁਰਕਵਿੰਡ, ਮੀਤ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਬੀਬੀ ਉਪਕਾਰ ਕੌਰ ਝਬਾਲ ਧਰਨੇ ਨੂੰ ਸੰਬੋਧਨ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੀ ਸਾਰੀ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਤਰਨ ਤਾਰਨ ਸ਼ਹਿਰ ਦੇ ਜੰਡਿਆਲਾ ਰੋਡ ’ਤੇ ਟੁੱਟੀ ਹੋਈ ਸੜਕ ਦੇ ਵੱਖ-ਵੱਖ ਦਿ੍ਸ਼। ਤਸਵੀਰਾਂ–ਲਵਲੀ 01-09-2026
ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਆਗੂ ਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਸਕੱਤਰ ਹਰਜਿੰਦਰ ਸਿੰਘ ਸ਼ੱਕਰੀ, ਬੀਬੀ ਰਣਜੀਤ ਕੌਰ ਕੱਲਾ ਤੇ ਉਪਜੀਤ ਕੌਰ ਝਬਾਲ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਲਗਾਇਆ ਗਿਆ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਮੀਤ ਪ੍ਰਧਾਨ ਰੇਸ਼ਮ ਸਿੰਘ ਘੁਰਕਵਿੰਡ, ਮੀਤ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਬੀਬੀ ਉਪਕਾਰ ਕੌਰ ਝਬਾਲ ਧਰਨੇ ਨੂੰ ਸੰਬੋਧਨ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੀ ਸਾਰੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰੋਂ ਤੇ ਆਲੂਆਂ ਦੀ ਫਸਲ ਦੀ ਡਾਕਟਰ ਸਵਾਮੀਨਾਥਨ ਦੇ ਫਾਰਮੂਲੇ ਮੁਤਾਬਿਕ ਐੱਮ.ਐੱਸ.ਪੀ. ਉੱਪਰ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਵੇ, ਪੰਜ ਫਸਲਾਂ ’ਤੇ ਆਪਣਾ ਐਮ.ਐਸ.ਪੀ. ਦੇਣ ਦਾ ਚੋਣ ਵਾਅਦਾ ਪੂਰਾ ਕਰੇ, ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਬੁਲਾਕੇ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਭਾਰਤ ਅਮਰੀਕਾ ਟਰੇਡ ਡੀਲ ਰੱਦ ਕਰਨ ਬਾਰੇ ਮਤਾ ਪਾਸ ਕਰੇ, ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸੂਬਿਆਂ ਦੇ ਅਧਿਕਾਰ ਹੇਠਲੇ ਖੇਤਰਾਂ ਵਿਚ ਕੇਂਦਰ ਵਲੋਂ ਦਖਲ ਦੇ ਕੇ ਆ ਰਹੇ ਬਿਜਲੀ ਬਿੱਲ 2025, ਨਵਾਂ ਸੀਡ ਐਕਟ 2025, ਸਹਿਕਾਰਤਾ ਕਾਨੂੰਨ 2026 ਤੁਰੰਤ ਰੱਦ ਕਰੇ। ਇਸ ਨੂੰ ਪੰਜਾਬ ਅੰਦਰ ਲਾਗੂ ਨਾ ਕਰਨ ਦਾ ਫੈਸਲਾ ਕਰੇ, ਕਿਸਾਨਾਂ- ਮਜ਼ਦੂਰਾਂ ਦੇ ਬੈਂਕ ਤੇ ਸੂਦਖੋਰ ਕਰਜ਼ਿਆਂ ਉਥੇ ਲੀਕ ਮਾਰੀ ਜਾਵੇ, ਕਿਉਂਕਿ ਕਰਜ਼ੇ ਸਰਕਾਰ ਦੀਆਂ ਗਲਤ ਨੀਤੀਆਂ ਦੀ ਦੇਣ ਹਨ, ਖੁਦਕਸ਼ੀ ਕਰ ਰਹੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜੇ ਤੁਰੰਤ ਜਾਰੀ ਕੀਤੇ ਜਾਣ, ਪੀੜਤ ਪਰਿਵਾਰਾਂ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ- ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਰਹਿੰਦੇ ਮੁਆਵਜੇ ਦਿੱਤੇ ਜਾਣ, ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਅਪਾਹਜ ਅਤੇ ਅੰਨੇ ਹੋ ਗਏ ਕਿਸਾਨਾਂ-ਮਜ਼ਦੂਰਾਂ ਨੂੰ ਮੁਆਵਜੇ ਅਤੇ ਨੌਕਰੀਆਂ ਦਿੱਤੀਆਂ ਜਾਣ, ਸ਼ੰਭੂ-ਖਨੌਰੀ ਅਤੇ ਰਤਨਪੁਰਾ ਬਾਰਡਰਾਂ ਉੱਤੇ ਕੇਂਦਰ ਸਰਕਾਰ ਖਿਲਾਫ਼ ਲੱਗੇ ਮੋਰਚਿਆਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਨੇ ਜਬਰੀ ਉਖੇੜਿਆ ਸੀ, ਵੱਡੀ ਪੱਧਰ ਉੱਤੇ ਸਾਜੋ ਸਮਾਨ ਦੀ ਭੰਨ ਤੋੜ ਅਤੇ ਲੁੱਟਮਾਰ ਕੀਤੀ ਗਈ, ਕਿਸਾਨਾਂ ਦੇ ਲੁੱਟੇ ਸਮਾਨ ਤੇ ਨੁਕਸਾਨੇ ਸਮਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ ਆਦਿ ਮੰਗਾਂ ਸੰਬੰਧੀ ਸਰਕਾਰ ਕੋਲੋਂ ਮੰਗ ਕਰਦਿਆਂ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੀਬੀ ਦਵਿੰਦਰ ਕੌਰ ਪਿੱਦੀ, ਬੀਬੀ ਗੁਰਜੀਤ ਕੌਰ ਕੰਗ, ਜਸਬੀਰ ਕੌਰ ਗੋਹਲਵੜ, ਬੀਬੀ ਕੁਲਵਿੰਦਰ ਕੌਰ ਸੰਘਰ, ਰਾਜਵਿੰਦਰ ਕੌਰ ਖੋਜਕੀਪੁਰ, ਹਰਿੰਦਰਜੀਤ ਸਿੰਘ ਕੰਗ, ਆਤਮਾ ਸਿੰਘ, ਨਿਰੰਜਨ ਸਿੰਘ ਬਗਰਾੜੀ, ਸਲਵਿੰਦਰ ਸਿੰਘ ਜੀਓਬਾਲਾ, ਦਿਲਬਾਗ ਸਿੰਘ ਪਹੂਵਿੰਡ, ਜਗਰਾਜ ਸਿੰਘ ਸਭਰਾ, ਦਲਬੀਰ ਸਿੰਘ ਮੱਲ੍ਹੀ, ਬਲਜੀਤ ਸਿੰਘ ਝਬਾਲ, ਮਨਜਿੰਦਰ ਸਿੰਘ ਗੋਹਲਵੜ, ਸੁਖਵਿੰਦਰ ਸਿੰਘ ਦੁੱਗਲਵਾਲਾ, ਸੁਖਚੈਨ ਸਿੰਘ ਅੱਲੋਵਾਲ, ਕੁਲਵੰਤ ਸਿੰਘ ਢੋਟੀਆਂ, ਕੁਲਵੰਤ ਸਿੰਘ ਭੈਲ, ਨਿੰਦਰ ਸਿੰਘ ਪੱਖੋਪੁਰ, ਜਗਜੀਤ ਸਿੰਘ ਭਲੋਜਲਾ, ਸਤਨਾਮ ਸਿੰਘ ਖੋਜਕੀਪੁਰ, ਪਾਖਰ ਸਿੰਘ ਲਾਲਪੁਰ ਆਦਿ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ - ਕਿਸਾਨ ਆਗੂ ਅਗਲੀ ਖ਼ਬਰ ਐਨ.ਐਚ.ਐਮ. ਯੂਨੀਅਨ ਨੇ ਸਿਵਲ ਸਰਜਨ ਤਰਨ ਤਾਰਨ ਵਿਖੇ ਦਿੱਤਾ ਰੋਸ ਧਰਨਾ
Ad Position 24