31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 01-09-2026
ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਗਸ਼ਤ ਦੌਰਾਨ ਪਿੰਡ ਮਾਣਕਪੁਰਾ ਤੋਂ ਅੰਮ੍ਰਿਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਮਾਣਕਪੁਰਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਇੱਟਾਂ ਵਾਲਾ ਭੱਠਾ ਕੁੜੀਵਲਾਹ ਤੋਂ ਰਾਜਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਜਾਤੀਉਮਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪਿੰਡ ਰਸੂਲਪੁਰ ਨਹਿਰਾਂ ਤਂ ਜਗਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬੁੱਘਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਗਸ਼ਤ ਦੌਰਾਨ ਜਗਮੋਹਨ ਸਿੰਘ ਪੁੱਤਰ ਮੁਖਤਾਰ ਸਿੰਘ, ਬਿੰਦਰ ਸਿੰਘ ਪੁੱਤਰ ਕਾਲਾ ਸਿੰਘ, ਸੰਦੀਪ ਸਿੰਘ ਪੁੱਤਰ ਪਰਸਾ ਸਿੰਘ ਵਾਸੀ ਭਿੱਖੀਵਿੰਡ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਲਖਬੀਰ ਸਿੰਘ ਨੇ ਦਾਣਾ ਮੰਡੀ ਹਰੀਕੇ ਤੋਂ ਗੁਰਸੇਵਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਸਪਾਲ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਹਰੀਕੇ ਦੇ ਘਰ ਛਾਪੇਮਾਰੀ ਦੌਰਾਨ ਉਥੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਗਿ੍ਰਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਨੱਥੂਕੇ ਬੁਰਜ ਪੱਟੀ ਤੋਂ ਧਰਮਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਸਾਜਨਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਬ੍ਰਾਹਮਣੀ ਵਾਲਾ, ਪ੍ਰਭਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ-ਸੰਘਰਸ਼ ਦੀ ਗੰਡੀਵਿੰਡ ਵਿਖੇ ਮੀਟਿੰਗ ਹੋਈ ਅਗਲੀ ਖ਼ਬਰ ਬੀਬੀ ਪਰਮਜੀਤ ਕੌਰ ਪੰਨੂੰ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਥੇਦਾਰ ਪੇ੍ਮ ਸਿੰਘ ਪੰਨੂੰ ਨਾਲ ਬ੍ਰਹਮਪ...
Ad Position 24