ਭਾਰਤੀ ਕਿਸਾਨ ਯੂਨੀਅਨ ਏਕਤਾ-ਸੰਘਰਸ਼ ਦੀ ਗੰਡੀਵਿੰਡ ਵਿਖੇ ਮੀਟਿੰਗ ਹੋਈ
ਝਬਾਲ, 31 ਅਗਸਤ (ਸੁਖਦੇਵ ਸਿੰਘ)–ਭਾਰਤੀ ਕਿਸਾਨ ਯੂਨੀਅਨ ਏਕਤਾ-ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਪਿੰਡ ਗੰਡੀਵਿੰਡ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਵਲੋਂ 8 ਸਤੰਬਰ ਨੂੰ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਝਬਾਲ, 31 ਅਗਸਤ (ਸੁਖਦੇਵ ਸਿੰਘ)–ਭਾਰਤੀ ਕਿਸਾਨ ਯੂਨੀਅਨ ਏਕਤਾ-ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਪਿੰਡ ਗੰਡੀਵਿੰਡ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਵਲੋਂ 8 ਸਤੰਬਰ ਨੂੰ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਮਹਾਂ ਪੰਚਾਇਤ ਵਿਚ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾਵੇਗਾ। ਪ੍ਰਧਾਨ ਜਗਬੀਰ ਸਿੰਘ ਬੱਬੂ ਨੇ ਕਿਹਾ ਕਿ ਬਲਾਕ ਗੰਡੀਵਿੰਡ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਕਰਨਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਗੰਡੀਵਿੰਡ ਦਾ ਇਕਾਈ ਪ੍ਰਧਾਨ ਚੁਣਿਆ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਪਿੰਡ ਗੰਡੀਵਿੰਡ ਨੂੰ 24 ਘੰਟੇ ਬਿਜਲੀ ਸਪਲਾਈ ਨਾਲ ਜੋੜਨ ਦੀ ਮੰਗ ਵੀ ਉਠਾਈ ਗਈ। ਆਗੂਆਂ ਨੇ ਕਿਹਾ ਕਿ ਪਿੰਡ ਵਿਚ ਬਿਜਲੀ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ, ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਢੰਡ, ਮੱਸਾ ਸਿੰਘ ਢੰਡ, ਸਤਨਾਮ ਸਿੰਘ ਗੰਡੀਵਿੰਡ, ਬੂਟਾ ਸਿੰਘ, ਹੀਰਾ ਸਿੰਘ, ਗੁਰਬਿੰਦਰ ਸਿੰਘ ਗੰਡੀਵਿੰਡ, ਅਮਰੀਕ ਸਿੰਘ, ਸਾਹਬ ਸਿੰਘ, ਮਿਲਖਾ ਸਿੰਘ, ਰੌਬਿਨ ਸਿੰਘ, ਜਸ਼ਨਪ੍ਰੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ।