ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਵਿਸ਼ੇਸ਼ ਕੈਂਪ
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)– ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਰਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਦੋ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਭਾਰਤ ਕਾਰਡ ਬਣਾਉਣਾ ਅਤੇ ਉਨ੍ਹਾਂ ਨੂੰ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਿਹਤ ਸਹੂਲਤ ਨਾਲ ਜੋੜਨਾ ਸੀ।
ਕ
ਕੈਂਪ ਦਾ ਜਾਇਜ਼ਾ ਲੈਂਦੇ ਹੋਏ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ। ਤਸਵੀਰ–ਲਵਲੀ
01-09-2026
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)– ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਰਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਦੋ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਭਾਰਤ ਕਾਰਡ ਬਣਾਉਣਾ ਅਤੇ ਉਨ੍ਹਾਂ ਨੂੰ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਿਹਤ ਸਹੂਲਤ ਨਾਲ ਜੋੜਨਾ ਸੀ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ ਅਤੇ ਯੋਗ ਸਟਾਫ ਮੈਂਬਰਾਂ ਵੱਲੋਂ ਆਪਣੇ ਆਯੁਸ਼ਮਾਨ ਕਾਰਡ ਬਣਵਾਏ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੱਲ੍ਹ ਦੂਜੇ ਦਿਨ ਵੀ ਕੈਂਪ ਲੱਗੇਗਾ ਅਤੇ ਜੋ ਲਾਭਪਾਤਰੀ ਕਾਰਡ ਬਣਵਾਉਣ ਤੋਂ ਅੱਜ ਰਹਿ ਗਏ ਹਨ, ਉਹ ਕੱਲ੍ਹ ਕੈਂਪ ਵਿਚ ਆਪਣਾ ਕਾਰਡ ਬਣਵਾ ਸਕਦੇ ਹਨ।