31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਪੰਨ

ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)– ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਤਰਨ ਤਾਰਨ ਦੇ ਕ੍ਰਿਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ । ਇਸ ਮੌਕੇ ਮੋਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ.

Ad Position 21
No active advertisement
ਕਿ੍ਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਮੀਟਿੰਗ ਦੌਰਾਨ ਹਾਜ਼ਰ ਮਹਿਲਾਵਾਂ। ਤਸਵੀਰ–ਲਵਲੀ 01-09-2026
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)– ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਤਰਨ ਤਾਰਨ ਦੇ ਕ੍ਰਿਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ । ਇਸ ਮੌਕੇ ਮੋਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਮੀਟਿੰਗ ਵਿਚ ਜ਼ਿਲ੍ਹੇ ਭਰ ਤੋਂ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰ, ਕੌਂਸਲਰ, ਚੇਅਰਮੈਨ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਦੌਰਾਨ ਮਹਿਲਾ ਵਿੰਗ ਦੀਆਂ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣੇ ਸੁਝਾਅ ਪੇਸ਼ ਕੀਤੇ । ਆਪਣੇ ਸੰਬੋਧਨ ਦੌਰਾਨ ਡਾ. ਅਮਨਦੀਪ ਕੌਰ ਅਰੋੜਾ ਨੇ ਮਹਿਲਾ ਵਰਕਰਾਂ ਨੂੰ ਸੰਗਠਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ । ਉਨ੍ਹਾਂ ਮਹਿਲਾ ਵਿੰਗ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿੱਤ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਅਤੇ ਏਕਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ, ਸਮੂਹ ਆਗੂਆਂ, ਕੌਂਸਲਰਾਂ, ਚੇਅਰਮੈਨ ਅਤੇ ਜ਼ਿਲ੍ਹੇ ਭਰ ਤੋਂ ਪਹੁੰਚੇ ਮਹਿਲਾ ਵਿੰਗ ਦੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਨਸ਼ਾ ਖ਼ਤਮ ਨਾ ਹੋਣਾ ਮੰਨ ਕੇ ਝਾੜੂ ਸਰਕਾਰ ਦੀ ਨਾਲਾਇਕੀ ’ਤੇ ਲਗਾਈ ਮੋਹਰ- ਜ਼ੀਰਾ, ਭੁੱਲਰ ਕਿਹਾ, ‘ਨ... ਅਗਲੀ ਖ਼ਬਰ ਸਰਕਲ ਸ਼ਾਹਬਾਜਪੁਰ ਦੇ ਅੱਠ ਪਿੰਡਾਂ ’ਚ ਰਮਨਦੀਪ ਕੌਰ ਸੇਰੋਂ ਨੇ ਕੀਤਾ ਮੀਟਿੰਗਾਂ ਨੂੰ ਸੰਬੋਧਨ
Ad Position 24