02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖੇਤੀਬਾੜੀ ਵਿਭਾਗ ਨੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜਾਂਂ ਦੀ ਲਗਾਈ ਟ੍ਰੇਨਿੰਗ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਵਿਚ ਬਲਾਕ ਗੰਡੀਵਿੰਡ ਦੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜ਼ਾਂ ਦੀ ਟ੍ਰੇਨਿੰਗ ਲਗਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਵਿਚ ਬਲਾਕ ਗੰਡੀਵਿੰਡ ਦੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜ਼ਾਂ ਦੀ ਟ੍ਰੇਨਿੰਗ ਲਗਾਈ ਗਈ। ਇਸ ਵਿਚ ਫਾਰਮਰ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਤੋਂ ਜਸਵਿੰਦਰ ਸਿੰਘ ਭਾਟੀਆ ਨੇ ਕਿਸਾਨਾਂ ਨੂੰ ਆਪਣੀ ਕਮਾਈ ਵਿਚ ਵਾਧਾ ਕਰਨ ਲਈ ਸਹਾਇਕ ਖੇਤੀ ਧੰਦੇ ਅਪਣਾਉਣ ਅਤੇ ਆਪਣੇ ਤਿਆਰ ਕੀਤੇ ਹੋਏ ਉਤਪਾਦਾਂ ਨੂੰ ਸਰਟੀਫਾਈਡ ਕਰਵਾਉਣ ਦੀ ਜਾਣਕਾਰੀ ਸਾਂਝੀ ਕੀਤੀ। ਇਸ ਟ੍ਰੇਨਿੰਗ ਵਿਚ ਖੇਤੀਬਾੜੀ ਵਿਕਾਸ ਅਫਸਰ ਚਰਨਜੀਤ ਸਿੰਘ ਨੇ ਤੇਲ ਬੀਜਾਂ ਦੀਆਂ ਕਿਸਮਾਂ ਅਤੇ ਬਿਜਾਈ ਅਤੇ ਝੋਨੇ, ਬਾਸਮਤੀ ਵਿਚ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਮਿੱਟੀ ਦੇ ਸੈਂਪਲ ਇਕੱਠੇ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕਿਸਾਨ ਟ੍ਰੇਨਿੰਗ ਵਿਚ ਬੀ.ਟੀ.ਐਮ. ਜਤਿਨਪਾਲ ਵਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਵੱਖ-ਵੱਖ ਕਿਸਾਨ ਲਾਹੇਵੰਦ ਸਕੀਮਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਬਲਾਕ ਖੇਤੀਬਾੜੀ ਅਫ਼ਸਰ ਗੰਡੀਵੰਡ ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਤੇਲ ਬੀਜਾਂ ਦੀ ਖੇਤੀ ਕਰਨ ਲਈ ਕਿਹਾ ਅਤੇ ਤੋਰੀਆ, ਗੋਭੀ ਸਰ੍ਹੋਂ, ਰਾਇਆ ਆਦਿ ਦੀਆਂ ਕਿਸਮਾਂ ਦੇ ਸਿਹਤਮੰਦ ਤੱਤਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀ ਫਾਰਮਰ ਆਈ.ਡੀ. ਬਣਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਟ੍ਰੇਨਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਿੰਦਰ ਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨ ਸੰਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨ ਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਅਤੇ ਸਹਾਇਕ ਕਿੱਤਿਆਂ ਵਿਚ ਵੱਧ ਤੋਂ ਵੱਧ ਪਾਉਣ ਲਈ ਪੇ੍ਰਿਤ ਕੀਤਾ। ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ ਏ.ਐਸ.ਆਈ. ਤੇ ਵਿਜੈ ਸਿੰਘ, ਵਰਿੰਦਰਬੀਰ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ ਅਤੇ ਅਵਤਾਰ ਸਿੰਘ ਫੀਲਡ ਵਰਕਰ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ’ਚ ਨਿੱਤਰੀਆਂ ਅਹਿਮ ਸ਼ਖਸੀਅਤਾਂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਕਾਬੂ-ਐੱਸ.ਐੱਸ. ਪੀ. ਲਾਂਬਾ
Ad Position 24