02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਵਿਖੇ ਕਿਸਾਨ ਮੇਲਾ 9ਨੂੰ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਅਤੇ ਬੀਜ ਫਾਰਮ ਉਸਮਾ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ 9 ਸਤੰਬਰ ਦਿਨ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਲਾਇਆ ਜਾ ਰਿਹਾ ਹੈ। ਇਸ ਮੇਲੇ ਦਾ ਉਦੇਸ਼ ‘ਵਿਗਿਆਨਿਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਹੋਵੇਗਾ। ਉਨ੍ਹਾਂ ਦੱਸਿਆ ਕਿ ਉਪ-ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਦੌਰਾਨ ਹਾੜ੍ਹੀ ਰੁੱਤ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਡਾ. ਪਰਵਿੰਦਰ ਸਿੰਘ ਵਲੋਂ ਵੱਧ ਤੋਂ ਵੱਧ ਕਿਸਾਨ ਵੀਰਾਂ ਨੂੰ ਕਿਸਾਨ ਮੇਲੇ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ। ਇਸ ਮੇਲੇ ਵਿਚ ਵੱਖ - ਵੱਖ ਵਿਭਾਗ ਜਿਵੇਂ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਰੇ ਵਿਭਾਗ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਬਾਸਕਿਟਬਾਲ ਵਿਚ ਦੂਜਾ ਸਥਾਨ ਅਗਲੀ ਖ਼ਬਰ ਮੰਦਰ ਵਾਲੇ ਰਸਤੇ ਦੀ ਸਾਫ ਸਫਾਈ ਕਰਵਾਈ-ਢਿੱਲੋਂ
Ad Position 24