ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਬਾਸਕਿਟਬਾਲ ਵਿਚ ਦੂਜਾ ਸਥਾਨ
ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਬਾਸਕਿਟਬਾਲ (ਲੜਕੀਆਂ) ਅੰਡਰ-17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ ਵਿਖੇ ਕਰਵਾਏ ਗਏ।
ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਬਾਸਕਿਟਬਾਲ (ਲੜਕੀਆਂ) ਅੰਡਰ-17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ ਵਿਖੇ ਕਰਵਾਏ ਗਏ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਕਨਵੀਨਰ ਜੁਗਰਾਜ ਸਿੰਘ ਅਤੇ ਏ.ਈ.ਓ. ਕੁਲਦੀਪ ਸਿੰਘ ਦੀ ਅਗਵਾਈ ਹੇਠ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਉਪ ਜੇਤੂ ਰਹਿਣ ਦਾ ਮਾਣ ਪ੍ਰਾਪਤ ਕੀਤਾ। ਸਕੂਲ ਦੇ ਪ੍ਰੈਜ਼ੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ਟੀਮ ਦੇ ਖਿਡਾਰੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਨੇ ਵੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ।