02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਾਝਾ ਜ਼ੋਨ ਸਕੂਲਜ਼ ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੇ 700 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ

ਝਬਾਲ, 1 ਸਤੰਬਰ (ਸਰਬਜੀਤ ਸਿੰਘ)– ਐਸ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਝਬਾਲ, 1 ਸਤੰਬਰ (ਸਰਬਜੀਤ ਸਿੰਘ)– ਐਸ.ਜੀ.ਪੀ.ਸੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦਾ ਅੱਜ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਆਗਾਜ਼ ਹੋ ਗਿਆ। ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦੀ ਸ਼ੁਰੂਆਤ ਪਵਿੱਤਰ ਸ਼ਬਦ ਦੇ ਗਾਇਨ ਉਪਰੰਤ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਕੀਤੀ ਗਈ।ਟੂਰਨਾਮੈਂਟ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਜੀ.ਪੀ.ਸੀ ਸਪੋਰਟਸ ਵਿਭਾਗ ਦੇ ਇੰਚਾਰਜ ਸੁਖਦੀਪ ਸਿੰਘ ਗਿੱਲ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਅਤੇ ਪ੍ਰਿੰਸੀਪਲ ਜਗਰੂਪ ਕੌਰ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਝਾ ਜੋਨ ਨਾਲ ਸਬੰਧਤ ਲਗਭਗ 12 ਸਕੂਲਾਂ ਦੇ 700 ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਟੂਰਨਾਮੈਂਟ ਦੇ ਪਹਿਲੇ ਦਿਨ ਅੰਡਰ-14 ਅਤੇ ਅੰਡਰ-17 ਵਰਗ ਦੇ ਫੁੱਟਬਾਲ ਅਤੇ ਵਾਲੀਬਾਲ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਨੇ ਪੂਰੇ ਜੋਸ਼, ਜਜ਼ਬੇ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਰਟਸ ਵਿਭਾਗ ਇੰਚਾਰਜ ਸੁਖਦੀਪ ਸਿੰਘ ਗਿੱਲ ਤੇ ਮੈਨੇਜਰ ਧਰਵਿੰਦਰ ਸਿੰਘ ਨੇ ਟੂਰਨਾਮੈਂਟ ਵਿਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਤੇ ਸਟਾਫ ਮੈਂਬਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟੂਰਨਾਮੈਂਟ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਾਬਤ ਹੋਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਸਤਵੰਤ ਕੌਰ ਦੀ ਦੂਰ ਅੰਦੇਸ਼ੀ ਸੋਚ ਸਦਕਾ ‘ਮਾਝਾ ਜੋਨ ਸਕੂਲਜ਼ ਟੂਰਨਾਮੈਂਟ’ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਕ ਸ਼ਾਨਦਾਰ ਮੰਚ ਸਾਬਤ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਰਾਜ ਅਨਮੋਲ ਕੌਰ, ਪ੍ਰਿੰਸੀਪਲ ਪੂਜਾ ਸ਼ਰਮਾ, ਪ੍ਰਿੰਸੀਪਲ ਗੁਰੀਤ ਕੌਰ, ਪ੍ਰਿੰਸੀਪਲ ਮਮਤਾ ਕੌਰ, ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਡੀ.ਪੀ.ਈ ਗੁਰਮੀਤ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਡੀ.ਪੀ.ਈ ਅਮਨਪ੍ਰੀਤ ਕੌਰ, ਦਵਿੰਦਰਪਾਲ ਕੌਰ, ਅਕਵਿੰਦਰ ਕੌਰ ਸਮੇਤ ਵੱਖ ਵੱਖ ਸਕੂਲਾਂ ਦੇ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਝਬਾਲ ਵਿਖੇ ਮੀਟਿੰਗ
Ad Position 24