02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਝਬਾਲ, 1 ਸਤੰਬਰ (ਸੁਖਦੇਵ ਸਿੰਘ)–ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਐਨ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਝਬਾਲ, 1 ਸਤੰਬਰ (ਸੁਖਦੇਵ ਸਿੰਘ)–ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਅਤੇ ਖੇਡਾਂ ਰਾਹੀਂ ਅਨੁਸ਼ਾਸਨ ਅਤੇ ਟੀਮ ਭਾਵਨਾ ਵਿਕਸਿਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਦੀ ਅਗਵਾਈ ਐਨ.ਐਸ.ਐਸ. ਇੰਚਾਰਜ ਪ੍ਰੋ. ਸੁਖਪਾਲ ਕੌਰ ਵਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੇ ਖੇਡਾਂ ਪ੍ਰਤੀ ਯੋਗਦਾਨ ਅਤੇ ਉਨ੍ਹਾਂ ਦੀ ਮਹਾਨ ਖੇਡ ਭਾਵਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਤੇਜਿੰਦਰਜੀਤ ਸਿੰਘ, ਡਾਕਟਰ ਅਮਰਬੀਰ ਸਿੰਘ, ਪ੍ਰੋਫੈਸਰ ਇੰਦਰਜੀਤ ਸਿੰਘ, ਪ੍ਰੋਫੈਸਰ ਸੁਰਿੰਦਰ ਸਿੰਘ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਲੜਕੀਆਂ ਦੀ ਟੀਮ ਦੀ ਝੰਡੀ ਅਗਲੀ ਖ਼ਬਰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ- ਸਰਵਨ ਸਿੰਘ ਧੁੰਨ
Ad Position 24