02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਈ ਵਿਸ਼ਾਲ ਮੈਰਾਥਨ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)– ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਤਰਨ ਤਾਰਨ ਵਿਖੇ ਵਿਸ਼ਾਲ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਗਈ। ਪੰਜ ਕਿਲੋਮੀਟਰ ਦੀ ਇਸ ਦੌੜ ’ਚ 700 ਤੋਂ ਵੱਧ ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ।

Ad Position 21
repet_subhas-goyals [Copy P29]
ਤਰਨ ਤਾਰਨ ਵਿਖੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਰਵਾਨਾ ਕੀਤੇ ਜਾਣ ਦਾ ਦ੍ਰਿਸ਼। ਤਸਵੀਰ–ਲਵਲੀ 02-09-2026
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)– ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਤਰਨ ਤਾਰਨ ਵਿਖੇ ਵਿਸ਼ਾਲ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਗਈ। ਪੰਜ ਕਿਲੋਮੀਟਰ ਦੀ ਇਸ ਦੌੜ ’ਚ 700 ਤੋਂ ਵੱਧ ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਸਕੂਲ ਆਫ ਐਮੀਨੈਂਸ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਇਹ ਮੈਰਾਥਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਵਾਪਸ ਸਕੂਲ ਆਫ ਐਮੀਨੈਂਸ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਕਿਹਾ ਕਿ ਇਸ ਮੈਰਾਥਨ ਦਾ ਮਕਸਦ ਖੇਡਾਂ ਰਾਹੀਂ ਨਵੀਂ ਪੀੜ੍ਹੀ ਤੱਕ ਗੁਰੂ ਰਵਿਦਾਸ ਜੀ ਦਾ ਸਮਾਨਤਾ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲੱਗਦੀ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਨੇ ਇਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੂਰੇ ਸੂਬੇ ’ਚ ਵੱਖ-ਵੱਖ ਪ੍ਰੋਗਰਾਮ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ । ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਮੈਰਾਥਨ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਵਲੋਂ ਦਿਖਾਏ ਉਤਸ਼ਾਹ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦੌੜ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਸਮਾਨਤਾ ਦਾ ਸੁਨੇਹਾ ਨੌਜਵਾਨਾਂ ਤੱਕ ਬਹੁਤ ਵਧੀਆ ਢੰਗ ਨਾਲ ਪਹੁੰਚਾਇਆ ਹੈ । ਇਸ ਦੌਰਾਨ ਮੈਰਾਥਨ ਦੇ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਟੀ-ਸ਼ਰਟਾਂ ਅਤੇ ਮੈਡਲ ਪ੍ਰਦਾਨ ਕੀਤੇ ਗਏ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਨਾਇਬ ਤਹਿਸੀਲਦਾਰ ਰਤਨਜੀਤ ਖੁੱਲ੍ਹਰ, ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਯਾਦੂ, ਐਡਵੋਕੇਟ ਰਣਜੀਤ ਸਿੰਘ ਚੀਮਾ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸੁਖਬੀਰ ਸਿੰਘ ਕੰਗ, ਪ੍ਰਿੰਸੀਪਲ ਗੁਰਵਿੰਦਰ ਕੌਰ ਰੰਧਾਵਾ, ਬੀਰਇੰਦਰ ਸਿੰਘ ਲਹਿਰੀ, ਪ੍ਰਿੰਸੀਪਲ ਮਨਜਿੰਦਰ ਕੌਰ, ਐਮ.ਸੀ ਜਸਕਰਨ ਸਿੰਘ, ਨੰਬਰਦਾਰ ਦਲੇਰ ਸਿੰਘ, ਯੁਵਰਾਜ ਸਿੰਘ ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਮੂਹ ਕੋਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਦੇ ਸਰਕਲ ਇੰਚਾਰਜ਼ਾਂ ਦੀ ਮੀਟਿੰਗ ਅਗਲੀ ਖ਼ਬਰ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਲੜਕੀਆਂ ਦੀ ਟੀਮ ਦੀ ਝੰਡੀ
Ad Position 24