01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਿੱਲਾ ਸੇਰੋਂ ਨੇ ਪਿੰਡ ਮਾਣਕਦੇਕੇ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਮਾਣਕਦੇਕੇ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਸੰਗਤ, ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਮਾਣਕਦੇਕੇ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਸੰਗਤ, ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ । ਇਸਦੇ ਨਾਲ ਹੀ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਸੰਗਤ ਦਰਸ਼ਨ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਬਣਦੀ ਪੱਧਰ ’ਤੇ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਇਹ ਸਿੱਧਾ ਰਾਬਤਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੀ.ਏ.ਸੀ ਮੈਂਬਰ ਸਿਕੰਦਰ ਸਿੰਘ ਵਰਾਣਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਸਰਕਲ ਪ੍ਰਧਾਨ ਮੋਹਨ ਸਿੰਘ ਭੈਲ਼, ਸਕੱਤਰ ਸਿੰਘ ਭੈਲ, ਸਲਵਿੰਦਰ ਸਿੰਘ ਸਾਬਕਾ ਸਰਪੰਚ, ਮਾਸਟਰ ਕਰਮਜੀਤ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਲਖਬੀਰ ਸਿੰਘ, ਨਿੰਦਰ ਸਿੰਘ ਪਵਾਰ ਆੜ੍ਹਤੀਆ, ਜਗੀਰ ਕੌਰ ਭੋਜੋਵਾਲ਼ੀ, ਨਵਜੀਤ ਸਿੰਘ ਧੂੰਦਾ, ਪਲਵਿੰਦਰ ਸਿੰਘ ਡਿਆਲ, ਦਲਜੀਤ ਸਿੰਘ ਵਿਰਕ, ਦਵਿੰਦਰ ਸਿੰਘ ਸਾਬਕਾ ਮੈਨੇਜਰ ਐਸ.ਜੀ.ਪੀ.ਸੀ, ਅਮਰੀਕ ਸਿੰਘ, ਸੋਹਣ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ, ਧਰਮਜੀਤ ਸਿੰਘ ਖੇੜਾ, ਸੁਖਬੀਰ ਸਿੰਘ, ਹਰਜੀਤ ਕੌਰ ਖੇਲਾ, ਸਰਬਜੀਤ ਕੌਰ, ਸਰੂਪ ਸਿੰਘ, ਨੇਕ ਸਿੰਘ, ਸਤਨਾਮ ਸਿੰਘ, ਸੁਲੱਖਣ ਸਿੰਘ, ਸਰਪੰਚ ਜੰਗਸ਼ੇਰ ਸਿੰਘ ਟੋਨੀ, ਗੁਰਲਾਭ ਸਿੰਘ ਆਦਿ ਹੋਰ ਅਕਾਲੀ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪੱਟੀ ਵਿਖੇ ਸਵੈ-ਵਿੱਤਪੋਸ਼ਿਤ ਅਤੇ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੌਂਸਲਰ ਸੇਖੋਂ ਨੇ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24