01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪੱਟੀ ਵਿਖੇ ਸਵੈ-ਵਿੱਤਪੋਸ਼ਿਤ ਅਤੇ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੱਟੀ, 1 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਅੱਖਾਂ ਦੀ ਜਾਂਚ ਦਾ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਪੱਟੀ ਤੋਂ ਅੱਖਾਂ ਦੇ ਮਾਹਿਰ ਡਾ.

Ad Position 21
repet_subhas-goyals [Copy P29]
ਸਕੂਲ ਵਿਚ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾਕਟਰਾਂ ਦੀ ਟੀਮ । ਤਸਵੀਰ: ਕਾਲੇਕੇ 02-09-2026
ਪੱਟੀ, 1 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਅੱਖਾਂ ਦੀ ਜਾਂਚ ਦਾ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਪੱਟੀ ਤੋਂ ਅੱਖਾਂ ਦੇ ਮਾਹਿਰ ਡਾ. ਹਰਸਿਮਰਪ੍ਰੀਤ ਸਿੰਘ ਨੇ ਪਹੁੰਚ ਕੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਮੌਕੇ ’ਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾਕਟਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਨਮੋਲ ਅੰਗ ਹਨ ਸਾਨੂੰ ਇਨ੍ਹਾਂ ਦੀ ਸਾਂਭ-ਸੰਭਾਲ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਅੱਖਾਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੋਣ ’ਤੇ ਕਦੇ ਵੀ ਅਣਗਹਿਲੀ ਨਹੀਂ ਕਰਨੀ ਚਾਹੀਦੀ ਅਤੇ ਸਮੇਂ ਸਿਰ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ, ਤਾਂ ਜੋ ਸਾਡਾ ਸਰੀਰ ਤੰਦਰੁਸਤ ਰਹੇ। ਉਨ੍ਹਾਂ ਕਿਹਾ ਕਿ ਫਾਸਟ-ਫੂਡ ਸਾਡੇ ਸਰੀਰ ਲਈ ਬਹੁਤ ਨੁਕਸਾਨਦਾਇਕ ਹੁੰਦੇ ਹਨ, ਇਸ ਲਈ ਸਾਨੂੰ ਇਨ੍ਹਾਂ ਨੂੰ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਸੈਣੀ ਨੇ ਆਏ ਹੋਏ ਡਾਕਟਰ ਸਟਾਫ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ । ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਨੇ ਵੀ ਸਰੀਰਕ ਤੌਰ ’ਤੇ ਤੰਦਰੁਸਤੀ ਲਈ ਰੋਜ਼ਾਨਾ ਕਸਰਤ ਅਤੇ ਸੈਰ ਕਰਨ ਦੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਰਜਵੰਤ ਕੌਰ, ਸੰਦੀਪ ਸਿੰਘ, ਪ੍ਰਿਤਪਾਲ ਸਿੰਘ ਬਾਠ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਲਾਲੀਪੁਰ ਵਿਖੇ ਅਕਾਲੀ ਵਰਕਰਾਂ ਦਾ ਹੋਇਆ ਇਕੱਠ ਅਗਲੀ ਖ਼ਬਰ ਬਿੱਲਾ ਸੇਰੋਂ ਨੇ ਪਿੰਡ ਮਾਣਕਦੇਕੇ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ
Ad Position 24