01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਨ.ਐਚ.-54 ਨੂੰ ਹਰਿਆ-ਭਰਿਆ ਬਣਾਉਣ ਲਈ ਸੰਤ ਬਾਬਾ ਸੁੱਖਾ ਸਿੰਘ ਵਲੋਂ ਲਗਾਏ ਬੂਟੇ

ਸਰਹਾਲੀ ਕਲਾਂ, 1 ਸਤੰਬਰ (ਅਜੈ ਸਿੰਘ ਹੁੰਦਲ)—ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਸੰਕਲਪ ਤਹਿਤ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚਲਾਈ ਜਾ ਰਹੀ ਪੌਦੇ ਲਗਾਉਣ ਦੀ ਮੁਹਿੰਮ ਨਿਰੰਤਰ ਜਾਰੀ ਹੈ। ਇਸੇ ਮੁਹਿੰਮ ਅਧੀਨ ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੇ ਸੰਗਤਾਂ ਨਾਲ ਮਿਲ ਕੇ ਕੌਮੀ ਸ਼ਾਹ ਰਾਹ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਰਹਾਲੀ ਕਲਾਂ, 1 ਸਤੰਬਰ (ਅਜੈ ਸਿੰਘ ਹੁੰਦਲ)—ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਸੰਕਲਪ ਤਹਿਤ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚਲਾਈ ਜਾ ਰਹੀ ਪੌਦੇ ਲਗਾਉਣ ਦੀ ਮੁਹਿੰਮ ਨਿਰੰਤਰ ਜਾਰੀ ਹੈ। ਇਸੇ ਮੁਹਿੰਮ ਅਧੀਨ ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੇ ਸੰਗਤਾਂ ਨਾਲ ਮਿਲ ਕੇ ਕੌਮੀ ਸ਼ਾਹ ਰਾਹ ਐਨ.ਐਚ.-54 ਦੇ ਦੋਵੇਂ ਪਾਸੇ ਪੌਦੇ ਲਗਾਉਣ ਅਤੇ ਪਹਿਲਾਂ ਲਗਾਏ ਪੌਦਿਆਂ ਦੀ ਸਾਂਭ-ਸੰਭਾਲ ਦੀ ਸੇਵਾ ਨਿਭਾਈ। ਸੰਤ ਬਾਬਾ ਸੁੱਖਾ ਸਿੰਘ ਨੇ ਸੜਕ ਕਿਨਾਰੇ ਪਹਿਲਾਂ ਲਗਾਏ ਗਏ ਪੌਦਿਆਂ ਦਾ ਖ਼ੁਦ ਨਿਰੀਖਣ ਕੀਤਾ। ਇਸ ਦੌਰਾਨ ਸੰਗਤਾਂ ਨੇ ਪੌਦਿਆਂ ਦੇ ਆਲੇ-ਦੁਆਲੇ ਉੱਗੀ ਘਾਹ-ਫੂਸ ਅਤੇ ਨਦੀਨਾਂ ਦੀ ਸਫ਼ਾਈ ਕੀਤੀ, ਮਿੱਟੀ ਦੀ ਗੋਡੀ ਕਰਕੇ ਪੌਦਿਆਂ ਨੂੰ ਲੋੜ ਅਨੁਸਾਰ ਪਾਣੀ ਦਿੱਤਾ। ਮੌਸਮ ਦੀ ਮਾਰ, ਪਾਣੀ ਦੀ ਘਾਟ ਜਾਂ ਹੋਰ ਕਾਰਨਾਂ ਕਰਕੇ ਸੁੱਕ ਚੁੱਕੇ ਪੌਦਿਆਂ ਦੀ ਥਾਂ ਨਵੇਂ, ਹਰੇ-ਭਰੇ ਅਤੇ ਤੰਦਰੁਸਤ ਪੌਦੇ ਲਗਾਏ ਗਏ। ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਪੌਦਾ ਲਗਾਉਣਾ ਵਾਤਾਵਰਨ-ਸੇਵਾ ਦਾ ਪਹਿਲਾ ਕਦਮ ਹੈ, ਜਦਕਿ ਉਸ ਨੂੰ ਪਾਣੀ ਦੇ ਕੇ, ਪਸ਼ੂਆਂ ਅਤੇ ਹੋਰ ਨੁਕਸਾਨ ਤੋਂ ਬਚਾ ਕੇ ਦਰੱਖਤ ਬਣਾਉਣਾ ਅਸਲ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਨਾਲ ਸੰਪਰਦਾਇ ਵਲੋਂ ਲਗਾਏ ਪੌਦਿਆਂ ਦੀ ਸਮੇਂ-ਸਮੇਂ ’ਤੇ ਜਾਂਚ, ਸਿੰਜਾਈ ਅਤੇ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨੁੱਖ ਵਲੋਂ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਵਾਤਾਵਰਨ ਦਾ ਸੰਤੁਲਨ ਲਗਾਤਾਰ ਵਿਗੜ ਰਿਹਾ ਹੈ। ਵਧਦਾ ਤਾਪਮਾਨ, ਪ੍ਰਦੂਸ਼ਿਤ ਹਵਾ ਅਤੇ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਸਮੁੱਚੀ ਮਨੁੱਖਤਾ ਲਈ ਗੰਭੀਰ ਚੁਣੌਤੀਆਂ ਹਨ। ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਰੰਤਰ ਸੰਭਾਲ ਕਰਨੀ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਨਕਲ ਰਹਿਤ ਪ੍ਰੀਖਿਆਵਾਂ ਲਈ ਅਮਲੇ ਦੀਆਂ ਡਿਊਟੀਆਂ ਲਗਾਈਆਂ - ਡਿਪਟੀ ਡੀ.ਈ.ਓ. ਰਜਿੰਦਰ ਕੌਰ ਅਗਲੀ ਖ਼ਬਰ ਪਿੰਡ ਗੁਲਾਲੀਪੁਰ ਵਿਖੇ ਅਕਾਲੀ ਵਰਕਰਾਂ ਦਾ ਹੋਇਆ ਇਕੱਠ
Ad Position 24