ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 1 ਸਤੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਥ ਲੈਵਲ ਅਫਸਰਾਂ (ਬੀ. ਐਲ.
ਤਰਨ ਤਾਰਨ, 1 ਸਤੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਨੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ‘ਜ਼ੀਰੋ ਨੋ-ਮੈਪਿੰਗ’ ਅਤੇ ‘ਜ਼ੀਰੋ ਲੋਜੀਕਲ ਡਿਸਕ੍ਰਿਪੈਂਸੀਜ਼’ ਨਾਲ ਸੰਬੰਧਿਤ ਕੰਮ ਨੂੰ ਸਫਲਤਾਪੂਰਵਕ ਜ਼ੀਰੋ ਕੀਤਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਅਧਿਕਾਰੀਆਂ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਅਤੇ ਡਾਟਾ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ। ਉਨ੍ਹਾਂ ਸਨਮਾਨਿਤ ਬੀ.ਐਲ.ਓਜ਼ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਚੱਜਾ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਭੁੱਲਰ, ਬਲਜੀਤ ਕੌਰ, ਗੁਰੂਸਾਹਿਬ ਸਿੰਘ, ਹਰਮਨਜੀਤ ਸਿੰਘ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਤੇਜਵੀਰ ਸਿੰਘ, ਅਵਤਾਰ ਸਿੰਘ, ਅਨਮੋਲਜੀਤ ਸਿੰਘ, ਸੁਖਦੇਵ ਸਿੰਘ, ਜਗਦੀਸ਼ ਸਿੰਘ, ਉੰਕਾਰ ਸਿੰਘ, ਪਲਵਿੰਦਰ ਸਿੰਘ, ਹਰਿੰਦਰਪਾਲ ਸਿੰਘ, ਰਣਜੀਤ ਕੌਰ, ਜੁਗਤਾਰ ਸਿੰਘ, ਅਮਰਜੋਤ ਕੌਰ, ਦੀਪਕ ਸ਼ਰਮਾ ਅਤੇ ਸ਼ੁਭਮ ਮਹਿਤਾ ਆਦਿ ਹਾਜ਼ਰ ਸਨ।