03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫਾਇਰ ਕਰਕੇ ਸੋਸ਼ਲ ਮੀਡੀਆ ’ ਤੇ ਵੀਡੀਓ ਪਾਉਣ ਵਾਲਿਆਂ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)—ਰਾਈਫਲਾਂ ਨਾਲ ਹਵਾਈ ਕਰਕੇ ਉਸਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਏ ’ਤੇ ਪਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)—ਰਾਈਫਲਾਂ ਨਾਲ ਹਵਾਈ ਕਰਕੇ ਉਸਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਏ ’ਤੇ ਪਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪ੍ਰਮਜੀਤ ਸਿੰਘ ਪੁੱਤਰ ਸਵਿੰਦਰ ਸਿੰਘ, ਚਰਨਜੀਤ ਸਿੰਘ ਪੁੱਤਰ ਸਵਿੰਦਰ ਸਿੰਘ, ਵਰਿੰਦਰਪਾਲ ਸਿੰਘ ਪੁੱਤਰ ਦਿਲਬਾਗ ਸਿੰਘ, ਹਰਦੀਪ ਸਿੰਘ ਪੁੱਤਰ ਵੀਰ ਸਿੰਘ, ਵਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਆਨ ਪਿੰਡ ਦੇਊ ਵਲੋਂ 12 ਬੋਰ ਦੀ ਰਾਈਫਲਾਂ ਨਾਲ ਹਵਾਈ ਫਾਇਰ ਕਰਕੇ ਉਸ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਅੱਪਲੋਡ ਕੀਤੀਆਂ ਹਨ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਾ ਕੇ ਆਮ ਪਬਲਿਕ ਦੀ ਜਾਨ ਨੂੰ ਖਤਰੇ ਵਿਚ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ­ ਜਾਅਲੀ ਪੇਂਟ ਵੇਚਣ ਵਾਲੇ ਦੁਕਾਨਦਾਰ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਦਾ ਜਥਾ ਚੰਡੀਗੜ੍ਹ ਧਰਨੇ ਲਈ ਰਵਾਨਾ
Ad Position 24