ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੀਆਂਵਿੰਡ, 2 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)–ਇਲਾਕੇ ਦੀ ਨਾਮਵਰ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਨੂੰ ਰੰਗ-ਬਿਰੰਗੇ ਸਜਾਵਟੀ ਸਮਾਨ ਨਾਲ ਸਜਾਇਆ ਗਿਆ ਅਤੇ ਸਮੂਹ ਸਕੂਲ ਪਰਿਵਾਰ ਵਿੱਚ ਤਿਉਹਾਰ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।
ਗ
ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਦੇ ਪ੍ਰਿੰਸੀਪਲ ਜਗਪ੍ਰੀਤ ਕੌਰ ਜਨਮ ਅਸ਼ਟਮੀ ਮੌਕੇ ਝਾਕੀਆਂ ਪੇਸ਼ ਕਰਨ ਵਾਲੇ ਬੱਚਿਆਂ ਨਾਲ ਯਾਦਗਾਰੀ ਤਸਵੀਰ। ਤਸਵੀਰ–ਸੰਧੂ
03-09-2026
ਮੀਆਂਵਿੰਡ, 2 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)–ਇਲਾਕੇ ਦੀ ਨਾਮਵਰ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਨੂੰ ਰੰਗ-ਬਿਰੰਗੇ ਸਜਾਵਟੀ ਸਮਾਨ ਨਾਲ ਸਜਾਇਆ ਗਿਆ ਅਤੇ ਸਮੂਹ ਸਕੂਲ ਪਰਿਵਾਰ ਵਿੱਚ ਤਿਉਹਾਰ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਮਨਮੋਹਕ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ। ਨੰਨੇ ਮੁੰਨੇ ਬੱਚਿਆਂ ਵਲੋਂ ਕ੍ਰਿਸ਼ਨ ਜੀ ਦੀਆਂ ਝਾਕੀਆਂ, ਭਜਨ, ਕਵਿਤਾਵਾਂ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਦੀਆਂ ਖੂਬਸੂਰਤ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਕਈ ਵਿਦਿਆਰਥੀਆਂ ਨੇ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਗਪ੍ਹੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚਾਈ, ਪਿਆਰ, ਨਿਮਰਤਾ, ਹਿੰਮਤ ਅਤੇ ਨੇਕੀ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਸ਼ਾਨਦਾਰ ਪੇਸ਼ਕਾਰੀਆਂ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਸਮੂਹ ਸਕੂਲ ਪਰਿਵਾਰ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਸਮੂਹ ਸਟਾਫ਼ ਨੂੰ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ।