ਵਾਰਡ ਨੰਬਰ 1 ਵਿਚ ਅਕਾਲੀ ਵਰਕਰਾਂ ਨਾਲ ਬੀਬਾ ਰਮਨਦੀਪ ਕੌਰ ਸੇਰੋਂ ਨੇ ਕੀਤੀ ਵਰਕਰ ਮਿਲਣੀ
ਗੋਇੰਦਵਾਲ ਸਾਹਿਬ, 3 ਸਤੰਬਰ (ਸਕੱਤਰ ਸਿੰਘ ਅਟਵਾਲ)- ਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਾਰਡ ਨੰਬਰ 1 ਵਿਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਗ
ਗੋਇੰਦਵਾਲ ਸਾਹਿਬ ਦੀ ਵਾਰਡ ਨੰਬਰ 1 ਵਿਚ ਪੰਜਾਬ ਬਚਾਓ ਰੈਲੀ ਸੰਬੰਧੀ ਮੀਟਿੰਗ ਦੌਰਾਨ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਕੁਲਦੀਪ ਸਿੰਘ ਔਲਖ ਅਤੇ ਹਾਜ਼ਰ ਇਕੱਠ। ਤਸਵੀਰ: ਅਟਵਾਲ
ਐਕਟਿਵਾ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
04-09-2026
ਗੋਇੰਦਵਾਲ ਸਾਹਿਬ, 3 ਸਤੰਬਰ (ਸਕੱਤਰ ਸਿੰਘ ਅਟਵਾਲ)- ਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਾਰਡ ਨੰਬਰ 1 ਵਿਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ 13 ਸਤੰਬਰ ਨੂੰ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਨੂੰ ਸੱਦਾ ਦਿੱਤਾ ਗਿਆ। ਵਰਕਰ ਮਿਲਣੀ ਦੌਰਾਨ ਨਗਰ ਗੋਇੰਦਵਾਲ ਸਾਹਿਬ ਦੀ ਸੰਗਤ ਵਲੋਂ ਇਲਾਕੇ ਨਾਲ ਸੰਬੰਧਿਤ ਕੁਝ ਜ਼ਰੂਰੀ ਮੰਗਾਂ ਅਤੇ ਸਮੱਸਿਆਵਾਂ ਵੀ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਉਨ੍ਹਾਂ ਵੱਲੋਂ ਸੰਗਤ ਨੂੰ ਭਰੋਸਾ ਦਿੱਤਾ ਗਿਆ ਕਿ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਸਬੰਧਤ ਪੱਧਰ ’ਤੇ ਉਠਾ ਕੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਆਗੂ ਤੇਜਿੰਦਰ ਸਿੰਘ ਪ੍ਰਿੰਸ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਜੰਗਸ਼ੇਰ ਸਿੰਘ ਟੋਨੀ, ਸੁਖਬੀਰ ਸਿੰਘ ਫੌਜੀ, ਰਾਜਿੰਦਰ ਸਿੰਘ ਫੌਜੀ, ਬਲਕਾਰ ਸਿੰਘ ਬਾਰਾ, ਦਲਜੀਤ ਸਿੰਘ ਵਿਰਕ, ਪ੍ਰਧਾਨ ਗੁਰਮੀਤ ਸਿੰਘ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਸਰਵਣ ਸਿੰਘ ਸੰਮਾ, ਮੱਸਾ ਸਿੰਘ, ਮੈਂਬਰ ਮੋਹਨ ਸਿੰਘ, ਤਰਸੇਮ ਸਿੰਘ, ਦਵਿੰਦਰ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਕੈਪਟਨ ਸੁੱਚਾ ਸਿੰਘ, ਸੁਰਜਨ ਸਿੰਘ ਲਾਹੌਰੀਆ, ਸ਼ੇਰ ਸਿੰਘ, ਅਮਰੀਕ ਸਿੰਘ, ਬਾਪੂ ਪ੍ਰੀਤਮ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।