ਕਾਰ ਸੇਵਾ ਭੂਰੀ ਵਾਲਿਆਂ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰ ਲਈ ਰਸਦਾਂ ਦੇ ਟਰੱਕ ਰਵਾਨਾ
ਝਬਾਲ, 3 ਸਤੰਬਰ (ਸੁਖਦੇਵ ਸਿੰਘ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਚੱਲ ਰਹੇ ਗੁਰੂ ਕੇ ਲੰਗਰਾਂ ਦੀ ਸੇਵਾ ਲਈ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਰਸਦਾਂ ਦੇ ਟਰੱਕ ਰਵਾਨਾ ਕੀਤੇ ਗਏ। ਮਹਾਨ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਬਾਬਾ ਗੁਰਵਿੰਦਰ ਸਿੰਘ ਵਲੋਂ ਗੁਰਦੁਆਰਾ ਬਾਲ ਲੀਲਾ (ਮੈਨੀ) ਪਟਨਾ ਸਾਹਿਬ ਵਿਖੇ ਸੰਗਤਾਂ ਦੀ ਸੇਵਾ ਸੰਭਾਲ ਦਾ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਨਿਭਾਇਆ ਜਾ ਰਿਹਾ ਹੈ।
ਝਬਾਲ, 3 ਸਤੰਬਰ (ਸੁਖਦੇਵ ਸਿੰਘ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਚੱਲ ਰਹੇ ਗੁਰੂ ਕੇ ਲੰਗਰਾਂ ਦੀ ਸੇਵਾ ਲਈ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਰਸਦਾਂ ਦੇ ਟਰੱਕ ਰਵਾਨਾ ਕੀਤੇ ਗਏ। ਮਹਾਨ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਬਾਬਾ ਗੁਰਵਿੰਦਰ ਸਿੰਘ ਵਲੋਂ ਗੁਰਦੁਆਰਾ ਬਾਲ ਲੀਲਾ (ਮੈਨੀ) ਪਟਨਾ ਸਾਹਿਬ ਵਿਖੇ ਸੰਗਤਾਂ ਦੀ ਸੇਵਾ ਸੰਭਾਲ ਦਾ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਨਿਭਾਇਆ ਜਾ ਰਿਹਾ ਹੈ। ਇਸੇ ਤਹਿਤ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ ਰਸਦਾਂ ਨਾਲ ਭਰੇ ਟਰੱਕ ਪਟਨਾ ਸਾਹਿਬ ਲਈ ਰਵਾਨਾ ਕੀਤੇ ਗਏ। ਟਰੱਕਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਰਤ ਕਮਾਈ ਵਿਚੋਂ ਗੁਰੂ ਕੇ ਲੰਗਰ ਲਈ ਦਸਵੰਧ ਕੱਢਣ, ਤਾਂ ਜੋ ਗੁਰੂ ਘਰ ਦੀਆਂ ਸੇਵਾਵਾਂ ਨਿਰਵਿਘਨ ਜਾਰੀ ਰਹਿ ਸਕਣ। ਇਸ ਮੌਕੇ ਕਾਰਸੇਵਕ ਬਾਬਾ ਸੋਹਣ ਸਿੰਘ (ਬੀੜ ਸਾਹਿਬ) ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਨਜਾਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਹੀਰਾ ਸਿੰਘ, ਚੇਅ. ਬਲਵਿੰਦਰ ਸਿੰਘ, ਬਿੱਲਾ ਚੋਪੜਾ ਭਿੱਖੀਵਿੰਡ , ਆੜ੍ਹਤੀ ਕਾਲੀ ਸ਼ਾਹ, ਗੁਰਿੰਦਰਜੀਤ ਸਿੰਘ, ਕੁਲਜੀਤ ਸਿੰਘ ਬੱਲ, ਸਰਪੰਚ ਸਾਹਿਬ ਸਿੰਘ, ਸੁਖਬੀਰ ਸਿੰਘ ਮਾਹਲ, ਸਾਬਕਾ ਸਰਪੰਚ ਹਰਦਿਆਲ ਸਿੰਘ, ਸਰਪੰਚ ਅਵਤਾਰ ਸਿੰਘ ਪੰਡੋਰੀ, ਸੁੱਖ ਔਜਲਾ, ਐਮ.ਸੀ. ਲਾਲੀ ਵਸੀਕਾ, ਸਰਪੰਚ ਕੁਲਦੀਪ ਸਿੰਘ, ਲੱਕੀ ਚਵਿੰਡਾ ਸਮੇਤ ਸੰਗਤਾਂ ਹਾਜ਼ਰ ਸਨ।