ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਵਰਕਰਾਂ ਸਮੇਤ ਹੋਏ ਨਤਮਸਤਕ
ਝਬਾਲ 3 ਸਤੰਬਰ (ਸਰਬਜੀਤ ਸਿੰਘ)–ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਹਾਲ ਹੀ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਯੂਥ ਅਕਾਲੀ ਵਰਕਿੰਗ ਦੇ ਪ੍ਰਧਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।
ਗ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਨਵੇਂ ਬਣੇ ਯੂਥ ਅਕਾਲੀ ਦਲ ਵਰਕਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ ਸੇਖ ਨਾਲ ਹੋਰ। ਤਸਵੀਰ - ਗੱਗੋਬੂਹਾ
04-09-2026
ਝਬਾਲ 3 ਸਤੰਬਰ (ਸਰਬਜੀਤ ਸਿੰਘ)–ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਹਾਲ ਹੀ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਯੂਥ ਅਕਾਲੀ ਵਰਕਿੰਗ ਦੇ ਪ੍ਰਧਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਮੂਹ ਅਕਾਲੀ ਦਲ ਲੀਡਰਸ਼ਿਪ ਦਾ ਧੰਨਵਾਦ ਕੀਤਾ । ਇਸ ਤੋਂ ਪਹਿਲਾਂ ਹਲਕੇ ਦੇ ਸਮੂਹ ਇਕੱਤਰ ਹੋਏ ਅਕਾਲੀ ਵਰਕਰਾਂ ਨੇ ਉਹਨਾਂ ਦਾ ਸਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਧਰਮਿੰਦਰ ਸਿੰਘ ਮਾਣੂ ਚਾਹਲ, ਸਰਪੰਚ ਮਨਜੀਤ ਕੌਰ ਬਾਠ, ਮਿਲਖਾ ਸਿੰਘ ਤਤਲੇ, ਸਰਪੰਚ ਸੋਨੂ ਬਰਾੜ ਦੋਦੇ, ਰਾਮ ਸਿੰਘ ਨਾਮਧਾਰੀ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਪਲਵਿੰਦਰ ਸਿੰਘ ਪਿੰਕਾ, ਗੁਰਨਾਮ ਸਿੰਘ ਭੂਰੇ, ਕੁਲਵੰਤ ਸਿੰਘ ਮਾਣੋਚਾਹਲ, ਗੁਰਮੀਤ ਸਿੰਘ ਗੋਲਡੀ, ਰਸਪਾਲ ਸਿੰਘ ਪਾਲਾ, ਪੂਰਨ ਸਿੰਘ ਅੱਡਾ ਝਬਾਲ, ਅਮਰਿੰਦਰ ਸਿੰਘ ਮਾਣਕ, ਹਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।