03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਸ਼ਾ ਵਰਕਰਾਂ ਤੇ ਸੁਪਰਵਾਈਜ਼ਰਾਂ ਵਲੋਂ ਪੱਕੇ ਮੋਰਚੇ ਦੀ ਚਿਤਾਵਨੀ

ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਗੁਰਦੁਆਰਾ ਬਾਬਾ ਬੀਰ ਸਿੰਘ ਚੂਸਲੇਵੜ ਮੋੜ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਵਰਕਰਾਂ ਨੂੰ ਨਾ ਤਾਂ ਕੰਮ ਦਾ ਬਣਦਾ ਮਿਹਨਤਾਨਾ ਮਿਲਿਆ ਹੈ ਅਤੇ ਨਾ ਹੀ ਫਿਕਸ ਭੱਤਾ ਜਾਰੀ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਗੁਰਦੁਆਰਾ ਬਾਬਾ ਬੀਰ ਸਿੰਘ ਚੂਸਲੇਵੜ ਮੋੜ ਵਿਖੇ ਮੀਟਿੰਗ ਦੌਰਾਨ ਆਸ਼ਾ ਵਰਕਰ, ਫੈਸੀਲੀਟੇਟਰ ਅਤੇ ਸੁਪਰਵਾਈਜ਼ਰ। ਤਸਵੀਰ: ਖਹਿਰਾ 04-09-2026
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਗੁਰਦੁਆਰਾ ਬਾਬਾ ਬੀਰ ਸਿੰਘ ਚੂਸਲੇਵੜ ਮੋੜ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਵਰਕਰਾਂ ਨੂੰ ਨਾ ਤਾਂ ਕੰਮ ਦਾ ਬਣਦਾ ਮਿਹਨਤਾਨਾ ਮਿਲਿਆ ਹੈ ਅਤੇ ਨਾ ਹੀ ਫਿਕਸ ਭੱਤਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਸੰਭਾਲਣ ਸਮੇਂ ਆਸ਼ਾ ਵਰਕਰਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕੀਤੀ ਜਾਂਦੀ ਹੈ ਅਤੇ ਮੁੱਖ ਮੰਤਰੀ ਸਟੇਜਾਂ ਤੋਂ ਸੂਬੇ ਦੀਆਂ ਮਾਵਾਂ-ਭੈਣਾਂ ਨੂੰ ਸਤਿਕਾਰ ਦੇਣ ਦੀ ਗੱਲ ਕਰਦੇ ਹਨ, ਪਰ ਆਸ਼ਾ ਵਰਕਰਾਂ, ਫੈਸੀਲੀਟੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਇਸ ਵਿਚ ਕਿਉਂ ਨਹੀਂ ਸ਼ਾਮਿਲ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਲਗਾਤਾਰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਮਨਜਿੰਦਰ ਕੌਰ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੋਮਵਾਰ 7 ਸਤੰਬਰ ਤੱਕ ਉਨ੍ਹਾਂ ਦੇ ਕੰਮ ਦੇ ਬਣਦੇ ਪੈਸੇ ਅਤੇ ਤਿੰਨ ਮਹੀਨਿਆਂ ਦਾ ਬਕਾਇਆ ਮਿਹਨਤਾਨਾ ਜਾਰੀ ਨਾ ਕੀਤਾ ਗਿਆ ਤਾਂ ਮੰਗਲਵਾਰ 8 ਸਤੰਬਰ ਤੋਂ ਸਰਕਾਰੀ ਹਸਪਤਾਲ ਘਰਿਆਲਾ ਵਿਖੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਚੇਅ. ਰਾਜਬੀਰ ਕੌਰ ਹਰੀਕੇ, ਮੀਤ ਪ੍ਰਧਾਨ ਸਰਬਜੀਤ ਕੌਰ, ਜ਼ਿਲ੍ਹਾ ਸਕੱਤਰ ਵੀਰਪਾਲ ਕੌਰ ਭੱਗੂਪੁਰ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਜਿੰਦਰ ਕੌਰ, ਹਰਜੀਤ ਕੌਰ, ਕੁਲਜੀਤ ਕੌਰ, ਦਲਜੀਤ ਕੌਰ, ਹਰਜਿੰਦਰ ਕੌਰ, ਦੁਪਿੰਦਰ ਕੌਰ, ਕਰਮ ਕੌਰ, ਗੁਰਪੀਤ ਕੌਰ, ਦਵਿੰਦਰ ਕੌਰ, ਹਰਦੀਪ ਕੌਰ, ਮਮਤਾ ਰਾਣੀ, ਊਸ਼ਾ ਰਾਣੀ, ਸਿਮਰਜੀਤ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੂਟਿੰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਅੰਗਦ ਸਿੰਘ ਨੇ ਦਿ ਵਿਜ਼ਡਮ ਸਕੂਲ ਦਾ ਨਾਂਅ ਰੌਸ਼ਨਾਇਆ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹਰਪ੍ਰੀਤ ਸਿੰਘ ਸੰਧੂ, ਸੁਖਬੀਰ ਸਿੰਘ ਸ਼ਹੀਦ ਅਤੇ ਹੋਰ ਕਾਂਗ...
Ad Position 24