04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਚੋਰੀ ਦੇ ਮਾਮਲੇ ’ਚ 2 ਨਾਮਜ਼ਦ, ਇਕ ਗ੍ਰਿਫ਼ਤਾਰ

ਭਿੱਖੀਵਿੰਡ, 4 ਸਤੰਬਰ (ਬੌਬੀ)—ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਥਾਣਾ ਕੱਚਾ ਪੱਕਾ ਦੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਭਿੱਖੀਵਿੰਡ, 4 ਸਤੰਬਰ (ਬੌਬੀ)—ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅੱਡਾ ਦਿਆਲਪੁਰਾ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੋਮਨ ਸਿੰਘ ਉਰਫ ਗੂਨੋ ਪੁੱਤਰ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਕਰਮ ਸਿੰਘ ਵਾਸੀ ਲਾਖਣਾ ਚੋਰੀਆਂ ਕਰਦੇ ਹਨ ਅਤੇ ਅੱਜ ਵੀ ਘੁਰਕਵਿੰਡ ਰੋਡ ਵਿਖੇ ਚੋਰੀ ਕੀਤੇ ਸਮਾਨ ਨੂੰ ਵੇਚ ਰਹੇ ਹਨ ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਦੌਰਾਨ ਰੋਮਨ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਜਦਕਿ ਰਣਜੀਤ ਸਿੰਘ ਫਰਾਰ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਰਣਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਵਿਸ਼ਵ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲਾ ਅਧਿਆਪਕ ਰਾਜਨ ਸ਼ਰਮਾ
Ad Position 24