05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਹੋਈ

ਤਰਨ ਤਾਰਨ, 4 ਸਤੰਬਰ (ਇਕਬਾਲ ਸਿੰਘ ਸੋਢੀ)–ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ, ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਸੰਬੋਧਨ ਕਰਦਿਆ ਕਿਹਾ ਕਿ ਕਰ ਮੁਕਤ ਵਪਾਰਕ ਸਮਝੌਤਾ ਕਿਸਾਨਾਂ ਮਜ਼ਦੂਰਾਂ ਦੀ ਮੌਤ ਦੇ ਵਰੰਟ ਜਾਰੀ ਕਰਨ ਦੇ ਬਰਾਬਰ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਇਕਬਾਲ ਸਿੰਘ ਸੋਢੀ)–ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ, ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਸੰਬੋਧਨ ਕਰਦਿਆ ਕਿਹਾ ਕਿ ਕਰ ਮੁਕਤ ਵਪਾਰਕ ਸਮਝੌਤਾ ਕਿਸਾਨਾਂ ਮਜ਼ਦੂਰਾਂ ਦੀ ਮੌਤ ਦੇ ਵਰੰਟ ਜਾਰੀ ਕਰਨ ਦੇ ਬਰਾਬਰ ਹਨ। ਇਸ ਨਾਲ ਛੋਟੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਦੇਸ਼ ਦੀ ਆਰਥਿਕਤਾ ਨਿਗਾਰ ਵੱਲ ਜਾਵੇਗੀ। ਆਗੂਆਂ ਨੇ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਜਿਨਸਾਂ ਦਾ ਸਮੱਰਥਨ ਮੁੱਲ ਦੇਣ ਤੋਂ ਭੱਜ ਰਹੀਆਂ ਹਨ ਅਤੇ ਲਾਗਤ ਖਰਚੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ’ਤੇ ਜੋਰ ਪਾਇਆ ਜਾ ਰਿਹਾ ਦੂਸਰੇ ਪਾਸੇ ਜਿਨਸਾਂ ਅਤੇ ਐਮ.ਐਸ.ਪੀ. ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਕਰਨ ਲਈ ਇਤਿਹਾਸਕ ਫੈਸਲਾ ਹਵੇਗਾ। ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ ਉਹਨਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮੀਲ-ਪੱਥਰ ਮੰਨਿਆ ਗਿਆ। 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਇਤਿਹਸਿਕ ਰੈਲੀ’ ਚ ਹਜ਼ਾਰਾਂ ਕਿਸਾਨ ਮਜ਼ਦੂਰ ਔਰਤਾਂ ਸ਼ਾਮਿਲ ਹੋਣਗੀਆਂ। ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਪੱਟੀ, ਕੇਵਲ ਸਿੰਘ ਮਾੜੀ ਕੰਬੋਕੇ, ਦਾਰਾ ਸਿੰਘ ਮੁੰਡਾ ਪਿੰਡ ਇਲਾਵਾ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਆਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਜਸਪਾਲ ਸਿੰਘ ਪਾਲਾ
Ad Position 24