ਵਿੱਤ ਮੰਤਰੀ ਪੰਜਾਬ ਨੇ ਦਿਵਿਆਂਗ ਐਕਸ਼ਨ ਕਮੇਟੀ ਨੂੰ ਜਲਦੀ ਪੈਨਸ਼ਨਾਂ ਵਧਾਉਣ ਦਾ ਦਿੱਤਾ ਭਰੋਸਾ- ਸੈਣੀ
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਬੀਤੇ ਦਿਨ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਿਵਿਆਂਗ ਐਕਸ਼ਨ ਕਮੇਟੀ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ਵਿਚ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦਿਵਿਆਂਗ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਲਟਕਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ। ਯੂਨੀਅਨ ਆਗੂਆਂ ਵਲੋਂ ਪਿਛਲੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਦੀ ਕਾਰਵਾਈ ਰਿਪੋਰਟ ਨੂੰ ਲਾਗੂ ਕਰਨ ਵਿਚ ਦੇਰੀ ਹੋਣ ’ਤੇ ਇਤਰਾਜ਼ ਕੀਤਾ।
ਦ
ਦਿਵਿਆਂਗ ਐਕਸ਼ਨ ਕਮੇਟੀ ਦੇ ਆਗੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ
05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਬੀਤੇ ਦਿਨ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਿਵਿਆਂਗ ਐਕਸ਼ਨ ਕਮੇਟੀ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ਵਿਚ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦਿਵਿਆਂਗ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਲਟਕਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ। ਯੂਨੀਅਨ ਆਗੂਆਂ ਵਲੋਂ ਪਿਛਲੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਦੀ ਕਾਰਵਾਈ ਰਿਪੋਰਟ ਨੂੰ ਲਾਗੂ ਕਰਨ ਵਿਚ ਦੇਰੀ ਹੋਣ ’ਤੇ ਇਤਰਾਜ਼ ਕੀਤਾ। ਇਸ ਮੌਕੇ ਹਾਜ਼ਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਡਾ. ਸੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਰਾਹੀਂ ਵਿੱਤ ਮੰਤਰੀ ਪੰਜਾਬ ਨੂੰ ਦੱਸਿਆ ਕਿ ਵਿੱਤੀ ਸਹਾਇਤਾ ਪੈਨਸ਼ਨ ਦੀ ਤਜਵੀਜ਼ ਬਣਾ ਕੇ ਭੇਜ ਦਿੱਤੀ ਗਈ ਹੈ। ਅਗਲੇ ਦੋ ਹਫ਼ਤਿਆਂ ਵਿਚ ਪੈਨਸ਼ਨਾਂ ਵਧਾਉਣ ਸੰਬੰਧੀ ਪ੍ਰਸਤਾਵ ਕੈਬਨਿਟ ਮੀਟਿੰਗ ਵਿਚ ਰੱਖਿਆ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 4 ਫ਼ੀਸਦੀ ਨੌਕਰੀਆਂ ਤੋਂ ਇਲਾਵਾ ਪ੍ਰਾਈਵੇਟ ਸੈਕਟਰ ਵਿਚ ਦਿਵਿਆਂਗ ਵਿਅਕਤੀਆਂ ਨੂੰ ਰੁਜ਼ਗਾਰ ਦੇਣ, ਬੱਸ ਕਿਰਾਇਆ ਮੁਆਫ਼ ਕਰਨ, ਪੈਰਾਂ ਉਲੰਪਿਕ ਮੈਡਲ ਜੇਤੂ ਖਿਡਾਰੀਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਤੋਂ ਇਲਾਵਾ ਦਿਵਿਆਂਗ ਵਰਗ ਦੀ ਵਿੱਤੀ ਸਹਾਇਤਾ ਪੈਨਸ਼ਨ ਵਿਚ ਵੀ ਜਲਦੀ ਵਾਧਾ ਕੀਤਾ ਜਾਵੇਗਾ। ਹਰੇਕ ਜ਼ਿਲ੍ਹੇ ਵਿਚ ਸ਼ਨਾਖਤ ਕਰਕੇ ਬੈਟਰੀ ਵਾਲੇ ਈ-ਰਿਕਸ਼ਾ ਦੇਣ ਸੰਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਕੁਲਦੀਪ ਸਿੰਘ ਗੋਲਡ ਮੈਡਲਿਸਟ, ਬਲਵਿੰਦਰ ਸਿੰਘ ਨਿੱਝਰ ਪ੍ਰਧਾਨ, ਸਲਾਹਕਾਰ ਬਲਜੀਤ ਸਿੰਘ ਸੋਨੂੰ ਜੋਹਲ, ਇੰਦਰ ਬਰਾੜ ਜ਼ਿਲ੍ਹਾ ਪ੍ਰਧਾਨ ਪਟਿਆਲਾ, ਪਲਵਿੰਦਰ ਪਿੰਦਾ ਹਲਕਾ ਇੰਚਾਰਜ ਕਪੂਰਥਲਾ, ਮੋਹਨ ਲਾਲ ਚਾਚੋਕੀ ਖ਼ਜ਼ਾਨਚੀ, ਮਨਜਿੰਦਰ ਸਿੰਘ ਲਾਡੀ ਤਰਨ ਤਾਰਨ ਆਦਿ ਹਾਜ਼ਰ ਸਨ।